ਵੋਟਾਂ ਤੋਂ 48 ਘੰਟੇ ਪਹਿਲਾਂ ਚੋਣ ਮੈਨੀਫ਼ੈਸਟੋ ਜਾਰੀ ਕਰਨ ਦੇ ਹੁਕਮ
ਚੋਣ ਕਮਿਸ਼ਨ ਨੇ ਚੋਣਾਂ ਦੀ ਤਰੀਕ ਤੋਂ 48 ਘੰਟੇ ਤੋਂ ਪਹਿਲਾਂ ਚੋਣ ਮੈਨੀਫੈਸਟੋ ਜਾਰੀ ਕਰਨ ਦੇ ਦਿੱਤੇ ਆਦੇਸ਼।
ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਸਿਆਸੀ ਦਲਾਂ ਨੂੰ ਚੋਣ ਦੀ ਤਾਰੀਕ ਤੋਂ 48 ਘੰਟੇ ਪਹਿਲਾਂ ਚੋਣ ਮੈਨੀਫ਼ੈਸਟੋ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਚੋਣ ਦੀ ਤਾਰੀਕ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਰਾਜਨੀਤਿਕ ਦਲ ਆਪਣਾ ਮੈਨੀਫ਼ੈਸਟੋ ਜਾਰੀ ਨਹੀਂ ਕਰ ਸਕਦੇ ਹਨ।
ਇਸ ਸਬੰਧੀ ਮੁਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਚੋਣ ਮੈਨੀਫ਼ੈਸਟੋਂ ਲਈ ਜ਼ਾਬਤੇ 'ਚ ਕੁਝ ਨੁਕਤੇ ਤੈਅ ਕੀਤੇ ਗਏ ਹਨ। ਸੁਨੀਲ ਅਰੋੜਾ ਦਾ ਕਹਿਣਾ ਹੈ ਕਿ ਜਿਹੜੇ ਸੂਬਿਆਂ 'ਚ ਇੱਕ ਗੇੜ 'ਚ ਚੋਣਾਂ ਹੋਣੀਆਂ ਹਨ, ਉੱਥੇ ਪਾਬੰਦੀਸ਼ੁਦਾ ਸਮੇਂ ਦੌਰਾਨ ਕੋਈ ਵੀ ਮੈਨੀਫ਼ੈਸਟੋ ਜਾਰੀ ਨਹੀਂ ਕੀਤਾ ਜਾ ਸਕੇਗਾ।
2014 'ਚ ਹੋਈਆਂ ਲੋਕ ਸਭਾ ਚੋਣਾਂ ਵੇਲੇ ਭਾਰਤੀ ਜਨਤਾ ਪਾਰਟੀ ਦਾ ਮੈਨੀਫ਼ੈਸਟੋ ਚੋਣ ਵਾਲੇ ਦਿਨ ਹੀ ਜਾਰੀ ਕੀਤਾ ਗਿਆ ਸੀ। ਹਾਲਾਂਕਿ ਕਾਂਗਰਸ ਨੇ ਇਸ ਮਾਮਲੇ 'ਚ ਚੋਣ ਕਮਿਸ਼ਨ ਦਾ ਰੁੱਖ ਕੀਤਾ ਸੀ ਤੇ ਸ਼ਿਕਾਇਤ ਕਰਦਿਆਂ ਕਿਹਾ ਸੀ ਕਿ ਇੰਝ ਵੋਟਰਾਂ 'ਤੇ ਪ੍ਰਭਾਵ ਪੈਂਦਾ। ਇਸ ਵਾਰ ਲੋਕ ਸਭਾ ਚੋਣਾਂ 7 ਗੇੜਾਂ 'ਚ 11 ਅਪ੍ਰੈਲ ਤੋਂ ਲੈ ਕੇ 19 ਮਈ ਤੱਕ ਹੋਣਗੀਆਂ ਤੇ 23 ਮਈ ਨੂੰ ਨਤੀਜੇ ਆਉਣਗੇ।