ਨਵੀਂ ਦਿੱਲੀ: ਵੰਦੇ ਭਾਰਤ ਮਿਸ਼ਨ ਦੇ ਤਹਿਤ ਲਗਭਗ 15 ਲੱਖ ਤੋਂ ਵੱਧ ਲੋਕਾਂ ਨੂੰ ਵੱਖ-ਵੱਖ ਢੰਗਾਂ ਰਾਹੀ ਭਾਰਤ ਵਾਪਸ ਲਿਆਂਦਾ ਗਿਆ ਹੈ, ਜਿਨ੍ਹਾਂ ਵਿਚੋਂ 4.5 ਲੱਖ ਤੋਂ ਵੱਧ ਉਡਾਣਾਂ ਸ਼ਾਮਲ ਹਨ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਪੁਰੀ ਨੇ ਟਵੀਟ ਕਰ ਕਿਹਾ, “ਅੰਤਰਰਾਸ਼ਟਰੀ ਉਡਾਣਾਂ 6 ਮਈ 2020 ਤੋਂ ਵੰਦੇ ਭਾਰਤ ਮਿਸ਼ਨ ਦੇ ਤਹਿਤ ਵਿਦੇਸ਼ਾ 'ਚ ਫਸੇ ਭਾਰਤੀ ਨਾਗਰਿਕਾਂ ਦੀ ਵਾਪਸੀ ਅਤੇ ਬਾਹਰ ਜਾਣ ਦੀ ਯਾਤਰਾ ਦੀ ਸਹੂਲਤ ਦੇ ਰਿਹਾ ਹੈ। 15 ਲੱਖ ਤੋਂ ਵੱਧ ਲੋਕਾਂ ਨੂੰ ਵੱਖ-ਵੱਖ ਢੰਗਾਂ ਰਾਹੀ ਭਾਰਤ ਵਾਪਸ ਲਿਆਂਦਾ ਗਿਆ ਹੈ, ਜਿਸ 'ਚ 4.5 ਲੱਖ ਉਡਾਣਾਂ ਸ਼ਾਮਲ ਹਨ।
ਪੁਰੀ ਨੇ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ, ਇਸ ਤਸਵੀਰ 'ਚ ਵੇਖਿਆ ਜਾ ਸਕਦਾ ਹੈ ਕਿ 5 ਸਤੰਬਰ ਤੱਕ 4,059 ਭਾਰਤੀ ਨਾਗਰਿਕਾਂ ਦੀ ਵਤਨ ਵਾਪਸੀ ਹੋਈ ਹੈ।
ਇਸ ਤੋਂ ਪਹਿਲਾਂ ਥਾਈਲੈਂਡ ਤੋਂ ਏਅਰ ਇੰਡੀਆ ਦੀ ਇੱਕ ਵਿਸ਼ੇਸ਼ ਉਡਾਣ ਮੰਗਲਵਾਰ ਨੂੰ ਵੰਦੇ ਭਾਰਤ ਮਿਸ਼ਨ ਦੇ ਤਹਿਤ 153 ਫਸੇ ਭਾਰਤੀਆਂ ਨੂੰ ਲੈ ਕੇ ਨਵੀਂ ਦਿੱਲੀ ਲਈ ਰਵਾਨਾ ਹੋਈ। ਵੰਦੇ ਭਾਰਤ ਮਿਸ਼ਨ ਦੀ ਸ਼ੁਰੂਆਤ ਮਈ ਦੇ ਅਰੰਭ ਵਿੱਚ ਕੋਰੋਨਾ ਵਾਇਰਸ ਦੀ ਪਾਬੰਦੀਆਂ ਕਾਰਨ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਵਤਨ ਵਾਪਿਸ ਲਿਆਉਣ ਲਈ ਸ਼ੁਰੂ ਕੀਤੀ ਗਈ ਸੀ।
ਸ਼ਹਿਰੀ ਹਵਾਬਾਜ਼ੀ ਮੰਤਰਾਲੇ (ਐਮਓਸੀਏ) ਦੇ ਅਨੁਸਾਰ ਵੰਦੇ ਭਾਰਤ ਮਿਸ਼ਨ ਤਹਿਤ 12,60,000 ਤੋਂ ਵੱਧ ਫਸੇ ਭਾਰਤੀਆਂ ਨੂੰ ਵਾਪਸ ਲਿਆਇਆ ਗਿਆ ਹੈ। ਐਮਓਸੀਏ ਨੇ ਕਿਹਾ ਸੀ ਕਿ 6 ਮਈ ਤੋਂ 30 ਅਗਸਤ ਦਰਮਿਆਨ ਵੰਦੇ ਭਾਰਤ ਮਿਸ਼ਨ ਤਹਿਤ ਕੁੱਲ 12,60,118 ਵਿਅਕਤੀਆਂ ਨੂੰ ਵਾਪਸ ਭੇਜਿਆ ਗਿਆ ਸੀ।