ਨਵੀਂ ਦਿੱਲੀ: ਪਿਛਲੇ ਸਾਲ ਨਵੰਬਰ ਵਿੱਚ ਆਏ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਅੱਜ ਰਾਮ ਮੰਦਰ ਦੇ ਲਈ ਭੂਮੀ ਪੂਜਨ ਕੀਤਾ ਜਾ ਰਿਹਾ ਹੈ। ਅਯੁੱਧਿਆ ਵਿੱਚ ਹਰ ਪਾਸੇ ਖ਼ੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ ਤੇ ਦੇਸ਼ ਦੇ ਕੁਝ ਹਿੱਸਿਆਂ ਵਿੱਚ ਵਿਰੋਧ ਦੀਆਂ ਸੁਰਾਂ ਵੀ ਉੱਠ ਰਹੀਆਂ ਹਨ। ਇਸੇ ਤਹਿਤ ਆਲ ਇੰਡੀਆ ਮੁਸਲਿਸ-ਏ-ਇਤਹਾਦੁਲ ਮੁਸਲੀਮੀਨ ਦੇ ਮੁਖੀ ਅਸਦੁਦੀਨ ਓਵੈਸੀ ਨੇ ਕਿਹਾ ਕਿ ਬਾਬਰੀ ਮਸਜਿਦ ਸੀ, ਹੈ ਤੇ ਰਹੇਗੀ।
ਮੁਸਲਿਮ ਪਰਸਨਲ ਲਾਅ ਬੋਰਡ ਨੇ ਕਿਹਾ - ਬਾਬਰੀ ਮਸਜਿਦ ਸੀ, ਹੈ ਅਤੇ ਰਹੇਗੀ - ਬਾਬਰੀ ਮਸਜਿਦ
ਹਾਲ ਹੀ ਵਿੱਚ ਆਲ ਇੰਡੀਆ ਪਰਸਨਲ ਲਾਅ ਬੋਰਡ ਨੇ ਪ੍ਰੈਸ ਰਿਲੀਜ਼ ਜਾਰੀ ਕਰਕੇ ਕਿਹਾ ਹੈ ਕਿ ਬਾਬਰੀ ਮਸਜਿਦ ਹਮੇਸ਼ਾ ਇੱਕ ਮਸਜਿਦ ਰਹੇਗੀ। ਹਾਲਾਤ ਕਦੇ ਵੀ ਬਦਲ ਸਕਦੇ ਹਨ। ਇਸ ਤੋਂ ਬਾਅਦ ਹੁਣ ਏਆਈਐਮਆਈਐਮ ਦੇ ਮੁਖੀ ਓਵੈਸੀ ਨੇ ਵੀ ਬਾਬਰੀ ਮਸਜਿਦ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।
ਉਨ੍ਹਾਂ ਨੇ ਟਵੀਟ ਕਰਕੇ ਕਿਹਾ ਹੈ ਕਿ ਬਾਬਰੀ ਮਸਜਿਦ ਸੀ, ਹੈ ਅਤੇ ਰਹੇਗੀ ਇੰਸ਼ਾਅੱਲ੍ਹਾ। ਓਵੈਸੀ ਨੇ ਆਪਣੇ ਟਵੀਟ ਵਿੱਚ ਬਾਬਰੀ ਜ਼ਿੰਦਾ ਹੈ ਵੀ ਲਿਖਿਆ ਹੈ।
ਦੱਸਣਯੋਗ ਹੈ ਕਿ ਇੱਕ ਦਿਨ ਪਹਿਲਾਂ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਪ੍ਰੈਸ ਰਿਲੀਜ਼ ਜਾਰੀ ਕਰਕੇ ਕਿਹਾ ਸੀ ਕਿ ਬਾਬਰੀ ਮਸਜਿਦ ਹਮੇਸ਼ਾ ਇੱਕ ਮਸਜਿਦ ਰਹੇਗੀ। ਬੋਰਡ ਨੇ ਹਾਗੀਆ ਸੋਫ਼ੀਆ ਦਾ ਉਦਹਾਰਣ ਦਿੰਦੇ ਹੋਏ ਕਿਹਾ ਕਿ ਬੇਇਨਸਾਫ਼ੀ, ਜ਼ੁਲਮ ਕਰਨ ਵਾਲੇ ਤੇ ਸ਼ਰਮਨਾਕ ਤਰੀਕੇ ਨਾਲ ਜ਼ਮੀਨ ਉੱਤੇ ਅਧਿਕਾਰ ਕਰਨਾ ਤੇ ਬਹੁਗਿਣਤੀਆਂ ਦੇ ਪ੍ਰਸਤਾਵ ਦੇ ਫ਼ੈਸਲਿਆਂ ਨਾਲ ਇਸ ਦਾ ਦਰਜਾ ਬਦਲਿਆ ਨਹੀਂ ਜਾ ਸਕਦਾ। ਹਾਲਾਤ ਹਮੇਸ਼ਾ ਇੱਕੋ ਜਿਹੇ ਨਹੀਂ ਰਹਿੰਦੇ ਹਨ।