ਨਵੀਂ ਦਿੱਲੀ: ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਅਚਾਨਕ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਸ ਵਿੱਚ ਭਰਤੀ ਕਰਵਾਇਆ ਗਿਆ। ਏਮਸ ਵਿੱਚ ਉਨ੍ਹਾਂ ਨੂੰ ਕਿਹੜੇ ਵਾਰਡ ਵਿੱਚ ਭਰਤੀ ਕੀਤਾ ਗਿਆ ਹੈ ਫ਼ਿਲਹਾਲ ਇਸ ਦੀ ਕੋਈ ਜਾਣਕਾਰੀ ਨਹੀਂ ਹੈ।
ਪੀ. ਚਿਦੰਬਰਮ ਨੂੰ ਏਮਸ ਵਿੱਚ ਕਰਵਾਇਆ ਭਰਤੀ
ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਨੇ ਬਿਮਾਰੀ ਦੀ ਸ਼ਿਕਾਇਤ ਕੀਤੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਸ ਵਿੱਚ ਭਰਤੀ ਕਰਵਾਇਆ ਗਿਆ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਚਿਦੰਬਰਮ ਨੂੰ ਢਿੱਡ ਵਿੱਚ ਦਰਦ ਹੋਣ ਦੀ ਸ਼ਿਕਾਇਤ ਤੋਂ ਬਾਅਦ ਏਮਸ ਲਜਾਇਆ ਗਿਆ ਜਦੋਂ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਰਾਮ ਮਨੋਹਰ ਲੋਹੀਆ ਹਸਪਤਾਲ ਲਜਾਇਆ ਗਿਆ ਸੀ ਪਰ ਇਸ ਤੋਂ ਬਾਅਦ ਉਨ੍ਹਾਂ ਨੂੰ ਏਮਸ ਵਿੱਚ ਭਰਤੀ ਕਰਵਾਇਆ ਗਿਆ।
ਪਿਛਲੇ ਹਫ਼ਤੇ ਹੀ ਸੁਣਵਾਈ ਦੌਰਾਨ ਉਨ੍ਹਾਂ ਨੇ ਕੋਰਟ ਵਿੱਚੋਂ 2 ਦਿਨਾਂ ਲਈ ਜ਼ਮਾਨਤ ਮੰਗੀ ਸੀ ਕਿ ਉਹ ਢਿੱਡ ਦੇ ਦਰਦ ਲਈ ਹੈਦਰਾਬਾਦ ਜਾ ਕੇ ਇਲਾਜ ਕਰਵਾ ਸਕਣ। ਉਨ੍ਹਾਂ ਕਿਹਾ ਸੀ ਕਿ ਉਸ ਦੀ ਹਿਰਾਸਤ ਇਲਾਜ ਤੋਂ ਬਾਅਦ ਜਾਰੀ ਰੱਖੀ ਜਾ ਸਕਦੀ ਹੈ। ਹਾਲਾਂਕਿ ਇਸ ਤੇ ਈਡੀ ਨੇ ਕਿਹਾ ਸੀ ਕਿ ਉਹ ਉਨ੍ਹਾਂ ਨੂੰ ਇਲਾਜ ਲਈ ਏਮਸ ਲਜਾ ਸਕਦੇ ਹਨ।