ਨਵੀਂ ਦਿੱਲੀ: ਆਈਐਨਐਕਸ ਮੀਡੀਆ ਮਨੀ ਲਾਂਡਰਿੰਗ ਮਾਮਲੇ ਵਿੱਚ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਇੱਕ ਹੋਰ ਝਟਕਾ ਲੱਗਿਆ ਹੈ। ਕੇਂਦਰੀ ਜਾਂਚ ਏਜੰਸੀ ਨੇ ਈਡੀ ਨੂੰ ਪੀ ਚਿਦੰਬਰਮ ਤੋਂ ਪੁੱਛਗਿੱਛ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।
ਈਡੀ ਦੀ ਟੀਮ ਕੱਲ੍ਹ ਸਵੇਰੇ ਤਿਹਾੜ ਜੇਲ੍ਹ ਵਿੱਚ ਜਾ ਕੇ ਪੀ ਚਿਦੰਬਰਮ ਨੂੰ ਗ੍ਰਿਫ਼ਤਾਰ ਕਰੇਗੀ ਇਸ ਤੋਂ ਬਾਅਦ ਏਜੰਸੀ ਕੱਲ੍ਹ ਸ਼ਾਮ ਕੋਰਟ ਵਿੱਚ ਪੇਸ਼ ਕਰ ਕੇ ਰਿਮਾਂਡ ਦੀ ਮੰਗ ਕਰੇਗੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਚਿਦੰਬਰਮ ਦੀ ਈਡੀ ਦੀ ਕਸਟਡੀ ਦੇ ਮਾਮਲੇ ਵਿੱਚ ਦਿੱਲੀ ਦੇ ਰਾਊਸ ਐਵਿਨਿਓ ਕੋਰਟ ਵਿੱਚ ਸੁਣਵਾਈ ਪੂਰੀ ਹੋ ਗਈ ਜਿਸ ਤੇ ਫ਼ੈਸਲਾ ਸੁਰੱਖਿਅਤ ਰੱਖਿਆ ਗਿਆ ਹੈ।