ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਅਸਰ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਦੁਨੀਆ ਦੇ ਕਈ ਦੇਸ਼ਾਂ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆ ਦੀ ਗਿਣਤੀ 5 ਹਜ਼ਾਰ ਤੋਂ ਪਾਰ ਹੋ ਗਈ ਹੈ। ਜਦਕਿ ਭਾਰਤ ਵਿੱਚ ਹੁਣ ਤੱਕ 2 ਲੋਕਾਂ ਦੀ ਮੌਤ ਕੋਰੋਨਾਵਾਇਰਸ ਦੇ ਚਲਦਿਆਂ ਹੋ ਗਈ ਹੈ।
ਕੋਰੋਨਾ ਦੇ ਵੱਧਦੇ ਅਸਰ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਪਦਮ ਐਵਾਰਡ ਸਮਾਗਮ ਨੂੰ ਵੀ ਟਾਲ ਦਿੱਤਾ ਹੈ। ਕੋਰੋਨਾ ਵਾਇਰਸ ਦੇ ਕਾਰਨ ਪਦਮ ਐਵਾਰਡ ਸਮਾਗਮ ਨੂੰ ਫਿਲਹਾਲ ਅੱਗੇ ਕਰ ਦਿੱਤਾ ਹੈ। ਦਰਅਸਲ ਇਹ ਸਮਾਗਮ 3 ਅਪ੍ਰੈਲ ਨੂੰ ਰਾਸ਼ਟਰਪਤੀ ਭਵਨ ਵਿੱਚ ਹੋਣ ਵਾਲਾ ਸੀ।