ਪੰਜਾਬ

punjab

ETV Bharat / bharat

J&K: ਪਾਕਿ ਫੌਜ ਵਲੋਂ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਕੋਲ ਜੰਗਬੰਦੀ ਦੀ ਉਲੰਘਣਾ

ਪਾਕਿਸਤਾਨੀ ਫੌਜ ਨੇ ਬੀਤੀ ਰਾਤ ਕਰੀਬ ਸਵਾ 9 ਕੁ ਵਜੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਦੇ ਕੋਲ ਜੰਗਬੰਦੀ ਦੀ ਉਲੰਘਣਾ ਕੀਤੀ। ਭਾਰਤੀ ਫੌਜ ਨੇ ਇਸ ਉੱਤੇ ਜਵਾਬੀ ਕਾਰਵਾਈ ਕੀਤੀ।

Poonch district
ਫੋਟੋ

By

Published : Apr 15, 2020, 8:58 AM IST

ਜੰਮੂ: ਪਾਕਿਸਤਾਨ ਦੀ ਫੌਜ ਨੇ ਮੰਗਲਵਾਰ ਰਾਤ ਨੂੰ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਦੇ ਨਾਲ ਲੱਗਦੇ ਇਲਾਕਿਆਂ 'ਤੇ ਹਮਲਾ ਕੀਤਾ।

ਫੌਜ ਦੇ ਬੁਲਾਰੇ ਨੇ ਦੱਸਿਆ ਕਿ, “ਬੀਤੀ ਰਾਤ ਕਰੀਬ 9.15 ਵਜੇ, ਪਾਕਿ ਫੌਜ ਨੇ ਪੁੰਛ ਜ਼ਿਲੇ ਦੇ ਬਾਲਾਕੋਟ ਅਤੇ ਮੇਂਧਰ ਸੈਕਟਰ ਵਿੱਚ ਅਤੇ ਕੰਟਰੋਲ ਰੇਖਾ ਉੱਤੇ ਮੋਰਟਾਰ ਅਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕਰਦਿਆ ਜੰਗਬੰਦੀ ਦੀ ਉਲੰਘਣਾ ਕੀਤੀ।”

ਉਨ੍ਹਾਂ ਕਿਹਾ ਕਿ ਭਾਰਤੀ ਫੌਜ ਨੇ ਇਸ ਉੱਤੇ ਜਵਾਬੀ ਕਾਰਵਾਈ ਕੀਤੀ। ਪਾਕਿ ਫੌਜ ਨੇ ਪਿਛਲੇ ਇਕ ਹਫ਼ਤੇ ਦੌਰਾਨ ਜੰਮੂ-ਕਸ਼ਮੀਰ ਦੇ ਪੁੰਛ, ਰਾਜੌਰੀ ਅਤੇ ਕੁਪਵਾੜਾ ਸੈਕਟਰਾਂ ਵਿਚ ਕੰਟਰੋਲ ਰੇਖਾ ਕੋਲ ਭਾਰੀ ਗੋਲੀਬਾਰੀ ਕੀਤੀ ਹੈ।

ਇਹ ਵੀ ਪੜ੍ਹੋ: ਕੋਵਿਡ-19 ਖ਼ਿਲਾਫ਼ ਸੰਘਰਸ਼ ਕਰ ਰਹੇ ਪੁਲਿਸ ਕਰਮੀਆਂ ਨੂੰ PPE ਕਿੱਟਾਂ ਦੇਵੇਗੀ ਪੰਜਾਬ ਸਰਕਾਰ

ABOUT THE AUTHOR

...view details