ਪੰਜਾਬ

punjab

ETV Bharat / bharat

ਕਸ਼ਮੀਰ ਦੇ ਨੌਜਵਾਨਾਂ ਨੂੰ ਗੁੰਮਰਾਹ ਕਰ ਰਿਹੈ ਪਾਕਿ: ਲੈਫ. ਜਨਰਲ ਬੀਐਸ ਰਾਜੂ - ਚਿਨਾਰ ਕੌਪਰਸ ਜਨਰਲ ਅਫਸਰ ਕਮਾਂਡਰ

ਲੈਫਟੀਨੈਂਟ ਜਨਰਲ ਬੀਐਸ ਰਾਜੂ ਨੇ ਕਿਹਾ ਕਿ ਅੱਤਵਾਦੀਆਂ ਵੱਲੋਂ ਭੀੜ ਵਾਲੇ ਇਲਾਕਿਆਂ ਵਿੱਚ ਹਮਲੇ ਕੀਤੇ ਜਾਂਦੇ ਹਨ। ਅਜਿਹਾ ਕਰਨ ਦਾ ਉਦੇਸ਼ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਵੱਧ ਤੋਂ ਵੱਧ ਨਾਗਰਿਕਾਂ ਦੀ ਮੌਤ ਦਾ ਕਾਰਨ ਬਣ ਜਾਂਦਾ ਹੈ।

ਕਸ਼ਮੀਰ ਦੇ ਨੌਜਵਾਨਾਂ ਨੂੰ ਗੁੰਮਰਾਹ ਕਰ ਰਿਹੈ ਪਾਕਿ: ਲੈਫ. ਜਨਰਲ ਬੀਐਸ ਰਾਜੂ
ਕਸ਼ਮੀਰ ਦੇ ਨੌਜਵਾਨਾਂ ਨੂੰ ਗੁੰਮਰਾਹ ਕਰ ਰਿਹੈ ਪਾਕਿ: ਲੈਫ. ਜਨਰਲ ਬੀਐਸ ਰਾਜੂ

By

Published : Jan 17, 2021, 3:35 PM IST

ਸ੍ਰੀਨਗਰ: ਚਿਨਾਰ ਕੌਪਰਸ ਜਨਰਲ ਅਫਸਰ ਕਮਾਂਡਰ (ਜੀਓਸੀ) ਲੈਫਟੀਨੈਂਟ ਜਨਰਲ ਬੀਐਸ ਰਾਜੂ ਨੇ ਪਾਕਿ 'ਤੇ ਅੱਤਵਾਦ ਨੂੰ ਪਨਾਹ ਦੇਣ ਨੂੰ ਲੈ ਕੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ ਦੇ ਅੱਤਵਾਦੀ ਲਗਾਤਾਰ ਸੁਰੱਖਿਆ ਬਲਾਂ ਅਤੇ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ਾਂ ਦੇ ਅੱਤਵਾਦੀ ਭੀੜ ਵਾਲੇ ਇਲਾਕਿਆਂ ਵਿੱਚ ਸਾਡੀ ਸੁਰੱਖਿਆ ਬਲਾਂ ਅਤੇ ਆਮ ਨਾਗਰਿਕਾਂ ਨੂੰ ਵੀ ਨਿਸ਼ਾਨਾ ਬਣਾਉਂਦੇ ਹਨ।

ਲੈਫਟੀਨੈਂਟ ਜਨਰਲ ਬੀਐਸ ਰਾਜੂ ਨੇ ਕਿਹਾ ਕਿ ਅੱਤਵਾਦੀਆਂ ਵੱਲੋਂ ਭੀੜ ਵਾਲੇ ਇਲਾਕਿਆਂ ਵਿੱਚ ਹਮਲੇ ਕੀਤੇ ਜਾਂਦੇ ਹਨ। ਅਜਿਹਾ ਕਰਨ ਦਾ ਉਦੇਸ਼ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਦੌਰਾਨ ਵੱਧ ਤੋਂ ਵੱਧ ਨਾਗਰਿਕਾਂ ਦੀ ਮੌਤ ਦਾ ਕਾਰਨ ਬਣ ਜਾਂਦਾ ਹੈ।

ਉਨ੍ਹਾਂ ਕਿਹਾ, ‘ਪਾਕਿਸਤਾਨ ਨੌਜਵਾਨਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਅੱਤਵਾਦ ਵੱਲ ਧੱਕਣ ਲਈ ਸਭ ਤੋਂ ਵੱਡਾ ਚਾਲਕ ਬਣਿਆ ਹੋਇਆ ਹੈ। ਇਸ ਨੇ ਬਹੁਤ ਸਾਰੇ ਨੌਜਵਾਨਾਂ ਨੂੰ ਅਧਿਐਨ ਕਰਨ ਲਈ ਆਕਰਸ਼ਤ ਕੀਤਾ ਹੈ। ਪਰ ਇਸ ਦੇ ਨਾਲ ਹੀ, ਕੁਝ ਲੋਕਾਂ ਦੇ ਮਾਇੰਡਵਾਸ਼ ਕੀਤੇ ਗਏ ਹਨ।

ਲੈਫਟੀਨੈਂਟ ਜਨਰਲ ਬੀਐਸ ਰਾਜੂ ਨੇ ਦੱਸਿਆ ਕਿ ਕੰਟਰੋਲ ਰੇਖਾ ਦੇ ਪਾਰ ਕੁਝ ਨੌਜਵਾਨਾਂ ਨੂੰ ਸਿਖਲਾਈ ਦੇਣ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਭਾਰਤ ਭੇਜ ਦਿੱਤਾ ਗਿਆ ਹੈ। ਅੰਤਰਰਾਸ਼ਟਰੀ ਸਰਹੱਦ 'ਤੇ ਵੀ ਘੁਸਪੈਠ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਅੱਤਵਾਦੀ ਕਸ਼ਮੀਰ ਘਾਟੀ ਦੇ ਅੰਦਰ ਭੀੜ ਵਾਲੇ ਇਲਾਕਿਆਂ ਵਿੱਚ ਹਮਲੇ ਕਰਦੇ ਹਨ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਦੌਰਾਨ ਹੋਰ ਆਮ ਨਾਗਰਿਕਾਂ ਦੇ ਮਾਰੇ ਜਾਣ ਦੀ ਸੰਭਾਵਨਾ ਹੈ। ਇਸ ਦੇ ਪਿੱਛੇ ਅੱਤਵਾਦੀਆਂ ਦੇ ਮਨੋਰਥ ਫੌਜ ਦੇ ਅਕਸ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨਾ ਹਨ।

ABOUT THE AUTHOR

...view details