ਨਵੀਂ ਦਿੱਲੀ: ਭਾਰਤ ਨੇ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਨੂੰ ਹਰੀ ਝੰਡੀ ਦੇਣ ਲਈ ਆਪਣੀ ਸਪੱਸ਼ਟ ਅਸੰਤੁਸ਼ਟਤਾ ਦਾ ਸੰਕੇਤ ਦਿੱਤਾ ਹੈ ਕਿਉਂਕਿ ਦੇਸ਼ ਮਹਾਂਮਾਰੀ ਨਾਲ ਨਜਿੱਠਣ ਲਈ ਸੰਘਰਸ਼ ਕਰ ਰਿਹਾ ਹੈ। ਉਧਰ ਦੂਜੇ ਪਾਸੇ ਪਾਕਿਸਤਾਨ ਨੇ 29 ਜੂਨ 2020 ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਿੱਖ ਸ਼ਰਧਾਲੂਆਂ ਲਈ ਇਤਿਹਾਸਕ ਲਾਂਘਾ ਖੋਲ੍ਹਣ ਲਈ ਆਪਣੀ ਤਿਆਰੀ ਜ਼ਾਹਿਰ ਕੀਤੀ ਸੀ, ਜਿਸ ਤੋਂ ਬਾਅਦ ਭਾਰਤ ਨੇ ਆਪਣਾ ਰੁਖ਼ ਸਾਫ਼ ਕੀਤਾ ਹੈ।
ਪਿਛਲੇ ਦਿਨੀਂ ਪਾਕਿਸਤਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਟਵੀਟ ਕਰ ਕਿਹਾ ਸੀ ਕਿ ਜਿਵੇਂ ਦੁਨੀਆ ਭਰ ਵਿੱਚ ਧਾਰਮਿਕ ਸਥਾਨ ਖੁੱਲ੍ਹ ਗਏ ਹਨ, ਉਵੇਂ ਹੀ ਪਾਕਿਸਤਾਨ ਵੀ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਤੋਂ ਖੋਲ੍ਹਣ ਦੀ ਤਿਆਰੀ ਕਰ ਚੁੱਕਾ ਹੈ। ਉਨ੍ਹਾਂ ਭਾਰਤ ਨੂੰ ਆਪਣੀ ਲਾਂਘਾ ਖੋਲ੍ਹਣ ਦੀ ਤਿਆਰੀ ਬਾਰੇ ਦੱਸਦਿਆਂ ਕਿਹਾ ਕਿ ਪਾਕਿਸਤਾਨ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਕੌਰੀਡੋਰ ਖੋਲੇਗਾ। ਹਾਲਾਂਕਿ ਭਾਰਤ ਨੇ ਕਿਹਾ ਹੈ ਕਿ ਪਾਕਿਸਤਾਨ ਸਿਰਫ਼ ਆਪਣੀ ਇਜ਼ਤ ਬਣਾਉਣ ਲਈ ਗ਼ਲਤ ਨੀਤੀਆਂ ਅਪਣਾ ਰਿਹਾ ਹੈ।
ਇਸ ਸਬੰਧੀ ਭਾਰਤੀ ਅਧਿਕਾਰੀ ਨੇ ਕਿਹਾ “ਇਹ ਧਿਆਨ ਦੇਣ ਵਾਲੀ ਗੱਲ ਹੈ ਕਿ ਪਾਕਿਸਤਾਨ 29 ਜੂਨ ਨੂੰ ਕਰਤਾਰਪੁਰ ਲਾਂਘੇ ਨੂੰ ਮੁੜ ਤੋਂ 2 ਦਿਨਾਂ ਦੇ ਛੋਟੇ ਜਿਹੇ ਨੋਟਿਸ 'ਤੇ ਮੁੜ ਸ਼ੁਰੂ ਕਰਨ ਦਾ ਪ੍ਰਸਤਾਵ ਦੇ ਕੇ ਸਦਭਾਵਨਾ ਦਾ ਪਾਤਰ ਬਣਨ ਦੀ ਕੋਸ਼ਿਸ਼ ਕਰ ਰਿਹਾ ਹੈ, ਜਦਕਿ ਦੁਵੱਲੇ ਸਮਝੌਤੇ ਮੁਤਾਬਕ ਘੱਟੋ-ਘੱਟ ਯਾਤਰਾ ਤੋਂ 7 ਦਿਨ ਪਹਿਲਾਂ ਪਾਕਿਸਤਾਨ ਨੂੰ ਭਾਰਤ ਨਾਲ ਜਾਣਕਾਰੀ ਸਾਂਝੀ ਕਰਨੀ ਚਾਹੀਦੀ ਸੀ। ਇਸ ਲਈ ਭਾਰਤ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਪਹਿਲਾਂ ਤੋਂ ਹੀ ਚੰਗੀ ਤਰ੍ਹਾਂ ਖੋਲ੍ਹਣ ਦੀ ਜ਼ਰੂਰਤ ਹੋਵੇਗੀ।"