ਨਵੀਂ ਦਿੱਲੀ: ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਾਰਕ ਦੇਸ਼ਾਂ ਨੇ ਇੱਕਜੁਟਤਾ ਦਿਖਾਉਂਦਿਆਂ ਵੀਡੀਓ ਕਾਨਫ਼ਰੰਸਿੰਗ ਕੀਤੀ। ਇਸ ਕਾਨਫ਼ਰੰਸ ਦਾ ਮੁੱਖ ਮੁੱਦਾ ਕੋਰੋਨਾ ਨਾਲ ਨਜਿੱਠਣ ਦਾ ਹੋਣ ਦੇ ਬਾਵਜੂਦ ਵੀ ਪਾਕਿਸਤਾਨ ਨੇ ਜੰਮੂ-ਕਸ਼ਮੀਰ ਦਾ ਮੁੱਦਾ ਚੁੱਕਿਆ।
ਪਾਕਿਸਤਾਨ ਦੇ ਸਿਹਤ ਰਾਜ ਮੰਤਰੀ ਜ਼ਫਰ ਮਿਰਜ਼ਾ ਨੇ ਆਪਣੇ ਸੰਬੋਧਨ ਵਿੱਚ ਜੰਮੂ ਕਸ਼ਮੀਰ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਕੋਰੋਨਾ ਨੂੰ ਕੰਟਰੋਲ ਕਰਨ ਲਈ ਕਸ਼ਮੀਰ ਘਾਟੀ ਤੋਂ ਪਾਬੰਦੀਆਂ ਹਟਾਈਆਂ ਜਾਣੀਆਂ ਚਾਹੀਦੀਆਂ ਹਨ।
ਸਾਰਕ ਦੇਸ਼ਾਂ ਦੀ ਕਾਨਫ਼ਰੰਸ 'ਚ ਪਾਕਿ ਨੇ ਚੁੱਕਿਆ ਜੰਮੂ-ਕਸ਼ਮੀਰ ਦਾ ਮੁੱਦਾ
ਇਹ ਵੀ ਪੜ੍ਹੋ: ਕੋਵਿਡ-19 ਵਿਰੁੱਧ ਸਾਵਧਾਨ ਰਹਿਣ ਦੀ ਲੋੜ, SAARC ਦੇਸ਼ਾਂ ਦੀ ਕਾਨਫ਼ਰੰਸ 'ਚ ਬੋਲੇ ਪੀਐਮ ਮੋਦੀ
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਕੋਰੋਨਾ ਵਾਇਰਸ ਦਾ ਜੰਮੂ-ਕਸ਼ਮੀਰ ਵਿੱਚ ਵੀ ਮਾਮਲਾ ਸਾਹਮਣੇ ਆਇਆ ਹੈ ਅਤੇ ਸਿਹਤ ਐਮਰਜੈਂਸੀ ਦੇ ਮੱਦੇਨਜ਼ਰ ਇਹ ਲਾਜ਼ਮੀ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ 'ਚ ਲੱਗੀਆਂ ਪਾਬੰਦੀਆਂ ਨੂੰ ਤੁਰੰਤ ਹਟਾ ਦਿੱਤਾ ਜਾਵੇ।
ਦੱਸ ਦਈਏ ਕਿ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਲਿਖਿਆ ਸੀ ਕਿ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਸਾਰਕ ਦੇਸ਼ਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਜਿਸ ਤੋਂ ਬਾਅਦ ਇਹ ਵੀਡੀਓ ਕਾਨਫ਼ਰੰਸ ਆਯੋਜਿਤ ਕੀਤੀ ਗਈ। ਸਾਰਕ ਦੇਸ਼ਾਂ 'ਚ ਅਫ਼ਗਾਨਿਸਤਾਨ, ਬੰਗਲਾਦੇਸ਼, ਭੂਟਾਨ, ਭਾਰਤ, ਮਾਲਦੀਵ, ਨੇਪਾਲ, ਪਾਕਿਸਤਾਨ ਅਤੇ ਸ੍ਰੀਲੰਕਾ ਸ਼ਾਮਿਲ ਹਨ।