ਨਵੀਂ ਦਿੱਲੀ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਉਨ੍ਹਾਂ ਨੂੰ ਲਗਦਾ ਹੈ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਚੋਣਾਂ ਵਿੱਚ ਜਿੱਤ ਹਾਸਲ ਕਰਦੀ ਹੈ ਤਾਂ ਭਾਰਤ ਨਾਲ ਸ਼ਾਂਤੀ ਸੰਭਾਵਨਾ ਬਹਿਤਰ ਹੋ ਸਕਦੀ ਹੈ। ਇਮਰਾਨ ਖਾਨ ਨੇ ਇਹ ਵੀ ਕਿਹਾ ਕਿ ਜੇ ਅਗਲੀ ਭਾਰਤੀ ਸਰਕਾਰ ਵਿਰੋਧੀ ਧਿਰ ਕਾਂਗਰਸ ਪਾਰਟੀ ਦੀ ਹੋਈ ਤਾਂ ਕਸ਼ਮੀਰ ਬਾਰੇ ਪਾਕਿਸਤਾਨ ਦੇ ਨਾਲ ਸਮਝੌਤਾ ਕਰਨ 'ਚ ਦੇਰੀ ਹੋ ਸਕਦੀ ਹੈ।
ਜੇ ਮੋਦੀ ਮੁੜ ਬਣਨ PM ਤਾਂ ਭਾਰਤ-ਪਾਕਿ ਸਬੰਧਾਂ 'ਚ ਆਵੇਗਾ ਸੁਧਾਰ: ਇਮਰਾਨ - bjp
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਕਹਿਣਾ ਹੈ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਦੀ ਹੈ ਤਾਂ ਭਾਰਤ ਨਾਲ ਸ਼ਾਂਤੀ ਦੀ ਗੱਲਬਾਤ ਲਈ ਬਹਿਤਰ ਮਾਹੌਲ ਬਣ ਸਕਦਾ ਹੈ।
ਇਮਰਾਨ ਖਾਨ ਨੇ ਇੱਕ ਇੰਟਰਵਿਊ ਦੌਰਾਨ ਵਿਦੇਸ਼ੀ ਪੱਤਰਕਾਰਾਂ ਨਾਲ ਗੱਲਬਾਤ ਕਰ ਦੀਆਂ ਕਿਹਾ, "ਜੇਕਰ ਭਾਜਪਾ ਪਾਰਟੀ ਜਿੱਤਦੀ ਹੈ ਤਾਂ ਕਸ਼ਮੀਰ ਦੇ ਮਸਲੇ ਦਾ ਹੱਲ ਕੱਢਿਆ ਜਾ ਸਕਦਾ ਹੈ।" ਜ਼ਿਕਰਯੋਗ ਹੈ ਕਿ ਭਾਰਤ 'ਚ ਲੋਕ ਸਭਾ ਚੋਣਾਂ ਦੇ 7 ਗੇੜਿਆਂ 'ਚ ਪੈਣੀਆਂ ਹਨ ਤੇ ਪਹਿਲੇ ਗੇੜ ਲਈ ਵੋਟਿੰਗ 11 ਅਪ੍ਰੈਲ ਨੂੰ ਪੈਣਗੀਆਂ ਤੇ ਨਤੀਜਿਆਂ ਦਾ ਐਲਾਨ 23 ਮਈ ਨੂੰ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਐਤਵਾਰ ਨੂੰ ਚਿਤਾਵਨੀ ਦਿੱਤੀ ਸੀ ਕਿ "ਇਸਲਾਮਾਬਾਦ ਨੂੰ ਭਰੋਸੇਯੋਗ ਖੁਫੀਆਂ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਇਸ ਮਹੀਨੇ ਭਾਰਤ ਮੁੜ ਹਮਲਾ ਕਰੇਗਾ।" ਭਾਰਤ ਨੇ ਪਾਕਿਸਤਾਨ ਦੇ ਇਸ ਦਾਅਵੇ ਨੂੰ ਗੈਰਜ਼ਿੰਮੇਵਾਰ ਦੱਸਿਆ ਹੈ।