ਨਵੀਂ ਦਿੱਲੀ: ਪਾਕਿ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਨ ਮਗਰੋਂ ਭਾਰਤ ਵੱਲੋਂ ਕੀਤੀ ਕਾਰਵਾਈ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇਸਲਾਮਾਬਾਦ ਵਿੱਚ ਭਾਰਤੀ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨੂੰ ਤਲਬ ਕੀਤਾ ਹੈ। ਜਾਣਕਾਰੀ ਮਿਲਣ ਤੋਂ ਬਾਅਦ ਕਿ ਵੱਡੀ ਗਿਣਤੀ 'ਚ ਅੱਤਵਾਦੀ ਉਥੇ ਕੰਮ ਕਰ ਰਹੇ ਸਨ, ਅੱਜ ਭਾਰਤੀ ਫ਼ੌਜ ਨੇ ਤੋਪਾਂ ਦੀ ਵਰਤੋਂ ਕਰਦਿਆਂ ਪੀ.ਓ.ਕੇ ਵਿੱਚ ਜੂਰਾ, ਅਤਮਕੁਮ ਅਤੇ ਕੁੰਡਲਸਾਹੀ 'ਚ ਅੱਤਵਾਦੀ ਲਾਂਚਪੈਡਾਂ ਨੂੰ ਨਿਸ਼ਾਨਾ ਬਣਾਇਆ।
ਪਾਕਿ ਨੇ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਪੀ.ਓ.ਕੇ. 'ਤੇ ਕਾਰਵਾਈ ਤੋਂ ਬਾਅਦ ਕੀਤਾ ਤਲਬ - ਭਾਰਤੀ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ
ਪਾਕਿ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਨ ਮਗਰੋਂ ਭਾਰਤ ਵੱਲੋਂ ਕੀਤੀ ਕਾਰਵਾਈ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇਸਲਾਮਾਬਾਦ ਵਿੱਚ ਭਾਰਤੀ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨੂੰ ਤਲਬ ਕੀਤਾ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਾਕਿਸਤਾਨੀ ਫ਼ੌਜ ਨੇ ਤੰਗਧਾਰ ਇਲਾਕੇ ਵਿੱਚ ਗੋਲੀਬਾਰੀ ਕਰਕੇ ਦੋ ਭਾਰਤੀ ਜਵਾਨਾਂ ਨੂੰ ਸ਼ਹੀਦ ਕੀਤਾ ਸੀ ਅਤੇ ਇੱਕ ਭਾਰਤੀ ਨਾਗਰਿਕ ਨੂੰ ਮਾਰ ਦਿੱਤਾ ਸੀ। ਉਸ ਤੋਂ ਬਾਅਦ ਭਾਰਤੀ ਫ਼ੌਜ ਹਰਕਤ ਵਿੱਚ ਆਈ ਅਤੇ ਤੰਗਧਾਰ ਇਲਾਕੇ ਨੇੜੇ ਮਕਬੂਜ਼ਾ ਕਸ਼ਮੀਰ ਵਿੱਚ ਮੌਜੂਦ ਦਹਿਸ਼ਤਗਰਦਾਂ ਦੇ ਕੈਂਪਾਂ 'ਤੇ ਹਮਲਾ ਕਰ ਦਿੱਤਾ। ਭਾਰਤੀ ਫ਼ੌਜ ਦੀ ਇਸ ਕਾਰਵਾਈ ਵਿੱਚ ਦਹਿਸ਼ਤਗਰਦਾਂ ਦੇ ਟਿਕਾਣਿਆਂ ਨੂੰ ਨੁਕਸਾਨ ਹੋਇਆ ਹੈ।
ਪਾਕਿਸਤਾਨ ਵੱਲੋਂ ਵਾਰ-ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ ਜਿਸ ਤਹਿਤ ਸਨਿੱਚਰਵਾਰ ਸਵੇਰੇ ਵੀ ਉਨ੍ਹਾਂ ਜੰਗਬੰਦੀ ਦੀ ਉਲੰਘਣਾ ਕੀਤੀ। ਭਾਰਤ ਨੇ ਪਾਕਿਸਤਾਨ ਦੀ ਇਸ ਗ਼ਲਤੀ ਦਾ ਜ਼ੋਰਦਾਰ ਜਵਾਬ ਦਿੱਤਾ। ਦੋਹਾਂ ਦੇਸ਼ਾਂ ਦੇ ਜਵਾਨਾਂ ਨੇ ਮੋਰਟਾਰ ਦੀ ਵਰਤੋਂ ਕੀਤੀ ਜਿਸ ਕਾਰਨ ਮਕਬੂਜ਼ਾ ਕਸ਼ਮੀਰ ਵਿੱਚ ਭਾਰੀ ਨੁਕਸਾਨ ਹੋਇਆ ਹੈ।