ਨਵੀਂ ਦਿੱਲੀ: ਪਾਕਿਸਤਾਨ ਦਾ ਦੋਗਲਾ ਚਿਹਰਾ ਇੱਕ ਵਾਰ ਮੁੜ ਸਾਹਮਣੇ ਆਇਆ ਹੈ। ਅਸਲ ਵਿੱਚ ਪੀਓਕੇ ਦੇ ਹਾਜ਼ੀਪੁਰ ਸੈਕਟਰ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਪਾਕਿਸਤਾਨ ਦੇ ਫ਼ੌਜੀ ਆਪਣੇ ਫ਼ੌਜੀਆਂ ਦੀਆਂ ਲਾਸ਼ਾਂ ਚੁੱਕਦੇ ਹੋਏ ਦਿਖਾਈ ਦੇ ਰਹੇ ਹਨ। ਵੀਡੀਓ ਵਿੱਚ ਪਾਕਿਸਤਾਨੀ ਫ਼ੌਜੀ ਹੱਥ ਵਿੱਚ ਸਫ਼ੈਦ ਝੰਡਾ ਫੜੇ ਹੋਏ ਦਿਖ ਰਹੇ ਹਨ, ਜੋ ਰੱਸੀਆਂ ਦੀ ਮਦਦ ਨਾਲ ਆਪਣੇ ਫ਼ੌਜੀਆਂ ਦੀਆਂ ਲਾਸ਼ਾਂ ਨੂੰ ਲੈ ਕੇ ਜਾ ਰਹੇ ਹਨ।
ਭਾਰਤੀ ਫ਼ੌਜ ਨੇ ਸਫ਼ੈਦ ਝੰਡੇ ਨੂੰ ਦੇਖ ਕੇ ਉਨ੍ਹਾਂ ਦਾ ਮਾਣ ਰੱਖਿਆ ਅਤੇ ਉਨ੍ਹਾਂ ਨੇ ਪਾਕਿਸਤਾਨੀ ਫ਼ੌਜੀਆਂ ਉੱਪਰ ਗੋਲੀ ਨਹੀਂ ਚਲਾਈ ਅਤੇ ਉਨ੍ਹਾਂ ਦੇ ਫ਼ੌਜੀਆਂ ਦੀਆਂ ਲਾਸ਼ਾਂ ਲੈ ਕੇ ਜਾਣ ਦਿੱਤਾ। ਇਹ ਪੂਰੀ ਘਟਨਾ ਐੱਲਓਸੀ ਉੱਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।