ਸ੍ਰੀਨਗਰ: ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਫੌਜ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਪਾਕਿਸਤਾਨ ਨੇ ਪੁੰਛ 'ਚ ਸੀਜ਼ਫਾਇਰ ਦਾ ਉਲੰਘਣ ਕੀਤਾ ਹੈ। ਐਲਓਸੀ ਨਾਲ ਲੱਗਦੇ ਪਿੰਡਾਂ ਤੇ ਫੌਜੀ ਚੌਂਕੀਆਂ ਨੂੰ ਨਿਸ਼ਾਨਾ ਬਣਾਇਆ।
ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਲਗਭਗ ਰਾਤ 9.30 ਵਜੇ ਪਾਕਿਸਤਾਨ ਨੇ ਛੋਟੇ ਹਥਿਆਰਾਂ ਨਾਲ ਯੁੱਧਬੰਦੀ ਦੀ ਉਲੰਘਣਾ ਕਰਨੀ ਸ਼ੁਰੂ ਕਰ ਦਿੱਤੀ। ਪੁੰਛ ਦੇ ਦਿਗਵਾਰ ਸੈਕਟਰ 'ਚ ਮੋਰਟਾਰ ਵੀ ਦਾਗੇ ਗਏ। ਭਾਰਤੀ ਫੌਜ ਨੇ ਵੀ ਜਵਾਬੀ ਕਾਰਵਾਈ ਕੀਤੀ।