ਇਸਲਾਮਾਬਾਦ: ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਨੂੰ ਲਾਹੌਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਹਾਫਿਜ਼ ਨੂੰ ਜੁਡੀਸ਼ੀਅਲ ਕਸਟਡੀ 'ਚ ਭੇਜ ਦਿੱਤਾ ਗਿਆ ਹੈ। ਉਸ ਨੂੰ ਗੁੱਜਰਾਂਵਾਲਾ ਜਾਂਦੇ ਸਮੇਂ ਗ੍ਰਿਫ਼ਤਾਰ ਕੀਤਾ ਗਿਆ।
ਮੁੰਬਈ ਹਮਲੇ ਦਾ ਮਾਸਟਰਮਾਇਂਡ ਹਾਫਿਜ਼ ਸਈਦ ਗ੍ਰਿਫ਼ਤਾਰ - lahore
ਲਸ਼ਤਰ-ਏ-ਤਾਇਬਾ ਤੇ ਜਮਾਤ-ਉਦ-ਦਾਵਾ ਦੇ ਸਰਗਨਾ ਅਤੇ ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਨੂੰ ਲਾਹੌਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਹਾਫਿਜ਼ ਸਈਦ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਨਿਆਂਇਕ ਹਿਰਾਸਤ 'ਤੇ ਭੇਜ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਮਾਤ ਉਦ-ਦਾਵਾ ਦੇ ਮੁਖੀ ਹਾਫਿਜ਼ ਤੇ ਤਿੰਨ ਹੋਰ ਨੂੰ ਲਾਹੌਰ ਦੀ ਅੱਤਵਾਦ ਵਿਰੋਧੀ ਅਦਾਲਤ ਯਾਨੀ ਏਟੀਸੀ ਨੇ ਗ੍ਰਿਫ਼ਤਾਰੀ ਤੋਂ ਰਾਹਤ ਦਿੱਤੀ ਸੀ। ਏਟੀਸੀ ਨੇ ਹਾਫਿਜ਼ ਸਣੇ ਤਿੰਨ ਹੋਰ ਨੂੰ ਗ੍ਰਿਫ਼ਤਾਰੀ ਤੋਂ ਪਹਿਲਾਂ ਹੀ ਜ਼ਮਾਨਤ ਦੇ ਦਿੱਤੀ। ਇੱਕ ਖ਼ੁਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ ਕਾਰਵਾਈ ਕਰਦਿਆਂ ਹਾਫਿਜ਼ ਨੂੰ ਲਾਹੌਰ ਤੋਂ ਹੀ ਗ੍ਰਿਫ਼ਤਾਰ ਕੀਤਾ ਗਿਆ।
ਦੱਸਣਯੋਗ ਹੈ ਕਿ ਹਾਫਿਜ਼ ਸਈਦ ਅਤੇ ਉਸ ਦੇ ਤਿੰਨ ਸਹਿਯੋਗੀਆਂ ਨੂੰ ਪਾਕਿਸਤਾਨ 'ਚ ਅੱਤਵਾਦ ਵਿਰੋਧੀ ਅਦਾਲਤ ਨੇ ਆਪਣੇ ਮਦਰਸੇ ਲਈ ਜ਼ਮੀਨ ਦੇ ਨਜਾਇਜ਼ ਵਰਤੋਂ ਨਾਲ ਜੁੜੇ ਮਾਮਲੇ ਵਿੱਚ 3 ਅਗਸਤ ਤੱਕ ਅਗਾਉਂ ਜ਼ਮਾਨਤ ਦਿੱਤੀ ਸੀ। ਜੱਜ ਵਾਰੀਚ ਨੇ ਪੰਜਾਬ (ਪਾਕਿਸਤਾਨ) ਪੁਲਿਸ ਦੇ ਸੀਟੀਡੀ ਨੂੰ ਸਈਦ ਅਤੇ ਉਸਦੇ ਤਿੰਨ ਸਹਿਯੋਗੀਆਂ ਨੂੰ ਤਿੰਨ ਅਗਸਤ ਤੱਕ ਮਾਮਲੇ ਵਿਚ ਗ੍ਰਿਫਤਾਰ ਕਰਨ 'ਤੇ ਰੋਕ ਲਗਾ ਦਿੱਤੀ। ਸਈਦ ਦੀ ਅਗਵਾਈ ਵਾਲੇ ਜੇਯੂਡੀ ਨੂੰ 2008 ਮੁੰਬਈ ਹਮਲੇ ਲਈ ਜ਼ਿੰਮੇਵਾਰ ਲਸ਼ਕਰੇ ਤਾਇਬਾ ਦਾ ਮੁਖੌਟਾ ਸੰਗਠਨ ਮੰਨਿਆ ਜਾਂਦਾ ਹੈ।