ਇਸਲਾਮਾਬਾਦ: ਪਾਕਿਸਤਾਨ ਨੇ ਇਸ ਹਫ਼ਤੇ ਵਿਚ ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਇਕ ਵਿਸ਼ੇਸ਼ ਧਾਰਮਿਕ ਗੀਤ ਜਾਰੀ ਕੀਤਾ ਹੈ। ਇਹ ਲਾਂਘਾ ਪਾਕਿਸਤਾਨ ਦੇ ਕਰਤਾਰਪੁਰ ਵਿੱਚ ਸਥਿਤ ਦਰਬਾਰ ਸਾਹਿਬ ਅਤੇ ਭਾਰਤ ਦੇ ਗੁਰਦਾਸਪੁਰ ਵਿੱਚ ਸਥਿਤ ਡੇਰਾ ਬਾਬਾ ਨਾਨਕ ਨਾਲ ਜੁੜੇਗਾ।
ਇਹ ਧਾਰਮਿਕ ਗੀਤ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਵਿਸ਼ੇਸ਼ ਸਹਾਇਕ ਫਿਰਦਾਸ ਆਸ਼ੀਕ ਅਵਾਨ ਵਲੋਂ ਜਾਰੀ ਕੀਤਾ ਗਿਆ। ਇਹ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਲਈ ਅਧਿਕਾਰਤ ਧਾਰਮਿਕ ਗੀਤ ਹੈ।
ਇਹ ਧਾਰਮਿਕ ਗੀਤ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਜਾਰੀ ਕੀਤਾ ਗਿਆ ਹੈ। ਇਹ ਧਾਰਮਿਕ ਗੀਤ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਪ੍ਰਸਾਰਿਤ ਕੀਤਾ ਜਾਵੇਗਾ, ਗਲਿਆਰੇ ਦਾ ਉਦਘਾਟਨ ਅਤੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਹਾੜੇ ਮੌਕੇ ਸ਼ਰਧਾਲੂਆਂ ਦਾ ਸਵਾਗਤ ਕਰੇਗਾ।
ਇਸ ਧਾਰਮਿਕ ਗੀਤ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਵਿਚ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਵੀ ਸ਼ਾਮਲ ਹਨ।
ਦੱਸਣਯੋਗ ਹੈ ਕਿ ਕਰਤਾਰਪੁਰ ਲਾਂਘਾ 9 ਨਵੰਬਰ ਨੂੰ ਵਿਸ਼ਾਲ ਸਮਾਰੋਹ ਦੌਰਾਨ ਖੋਲ੍ਹਿਆ ਜਾਵੇਗਾ।