ਪੰਜਾਬ

punjab

ਪਾਕਿ ਨੇ ਪੁੰਛ ਵਿੱਚ ਮੁੜ ਕੀਤੀ ਜੰਗਬੰਦੀ ਦੀ ਉਲੰਘਣਾ, ਭਾਰਤ ਵੱਲੋਂ ਜਵਾਬੀ ਕਾਰਵਾਈ ਜਾਰੀ

By

Published : Dec 19, 2019, 10:20 AM IST

ਪਾਕਿਸਤਾਨੀ ਸੈਨਿਕਾਂ ਨੇ ਵੀਰਵਾਰ ਨੂੰ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਦੇ ਨਾਲ ਲੱਗਦੀਆਂ ਚੌਕੀਆਂ ਤੇ ਪਿੰਡਾਂ 'ਤੇ ਛੋਟੇ ਹਥਿਆਰਾਂ ਅਤੇ ਮੋਰਟਾਰ ਬੰਬਾਂ ਦੀ ਗੋਲਾਬਾਰੀ ਕਰਕੇ ਜੰਗਬੰਦੀ ਦੀ ਉਲੰਘਣਾ ਕੀਤੀ। ਭਾਰਤੀ ਫ਼ੌਜ ਵੱਲੋਂ ਜਵਾਬੀ ਕਾਰਵਾਈ ਜਾਰੀ ਹੈ।

ਫ਼ੋਟੋ
ਫ਼ੋਟੋ

ਜੰਮੂ: ਪਾਕਿਸਤਾਨ ਲਗਾਤਾਰ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿ ਲਗਾਤਾਰ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਗੋਲੀਬਾਰੀ ਕਰਕੇ ਇਕ ਵਾਰ ਮੁੜ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਪਾਕਿਸਤਾਨੀ ਸੈਨਿਕਾਂ ਨੇ ਵੀਰਵਾਰ ਨੂੰ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਦੇ ਨਾਲ ਲੱਗਦੀਆਂ ਚੌਕੀਆਂ ਤੇ ਪਿੰਡਾਂ 'ਤੇ ਛੋਟੇ ਹਥਿਆਰਾਂ ਅਤੇ ਮੋਰਟਾਰ ਬੰਬਾਂ ਦੀ ਗੋਲਾਬਾਰੀ ਕਰਕੇ ਜੰਗਬੰਦੀ ਦੀ ਉਲੰਘਣਾ ਕੀਤੀ। ਇਹ ਜਾਣਕਾਰੀ ਰੱਖਿਆ ਬੁਲਾਰੇ ਵੱਲੋਂ ਮੀਡੀਆ ਨਾਲ ਸਾਂਝੀ ਕੀਤੀ ਗਈ ਹੈ।

ਬੁਲਾਰੇ ਨੇ ਦੱਸਿਆ ਕਿ ਮਾਨਕੋਟ ਸੈਕਟਰ ਵਿੱਚ ਸਰਹੱਦ ਪਾਰੋਂ ਕੀਤੀ ਗਈ ਗੋਲੀਬਾਰੀ 'ਤੇ ਭਾਰਤੀ ਫ਼ੌਜ ਵੱਲੋਂ ਜਵਾਬੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ ਹੈ।

ਬੁਲਾਰੇ ਮੁਤਾਬਕ ਸਵੇਰੇ 7.15 ਵਜੇ, ਪਾਕਿਸਤਾਨ ਨੇ ਛੋਟੇ ਹਥਿਆਰਾਂ ਦੀ ਗੋਲੀਬਾਰੀ ਅਤੇ ਮੋਰਟਾਰਾਂ ਨਾਲ ਗੋਲੀਬਾਰੀ ਕਰਕੇ ਬਿਨਾਂ ਮੁਕਾਬਲਾ ਗੋਲੀਬੰਦੀ ਦੀ ਉਲੰਘਣਾ ਕੀਤੀ। ਉਨ੍ਹਾਂ ਦੱਸਿਆ ਕਿ ਸਰੱਹਦ ਤੋਂ ਆਈ ਅੰਤਿਮ ਖ਼ਬਰਾਂ ਮੁਤਾਬਕ ਸਰਹੱਦ ਪਾਰੋਂ ਫਾਇਰਿੰਗ ਜਾਰੀ ਹੈ।

For All Latest Updates

TAGGED:

ABOUT THE AUTHOR

...view details