ਪੰਜਾਬ

punjab

ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਭਾਰਤੀ ਚੌਕੀਆਂ 'ਤੇ ਕੀਤੀ ਫਾਈਰਿੰਗ

By

Published : Nov 1, 2020, 1:00 PM IST

Updated : Nov 1, 2020, 5:45 PM IST

ਪਾਕਿਸਤਾਨ ਨੇ ਇੱਕ ਵਾਰ ਮੁੜ ਤੋਂ ਭਾਰਤ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਭਾਰਤੀ ਚੌਕੀਆਂ 'ਤੇ ਫਾਈਰਿੰਗ ਕੀਤੀ ਹੈ।

ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਭਾਰਤੀ ਚੌਕੀਆਂ 'ਤੇ ਕੀਤੀ ਫਾਈਰਿੰਗ
ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਭਾਰਤੀ ਚੌਕੀਆਂ 'ਤੇ ਕੀਤੀ ਫਾਈਰਿੰਗ

ਸ੍ਰੀਨਗਰ: ਪਾਕਿਸਤਾਨ ਨੇ ਇੱਕ ਵਾਰ ਮੁੜ ਤੋਂ ਭਾਰਤ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਪਾਕਿਸਤਾਨ ਨੇ ਅੱਜ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਦੇ ਨਾਲ-ਨਾਲ ਭਾਰਤੀ ਚੌਕੀਆਂ 'ਤੇ ਫਾਈਰਿੰਗ ਕੀਤੀ।

ਰੱਖਿਆ ਮੰਤਰਾਲੇ ਦੇ ਬੁਲਾਰੇ ਕਰਨਲ ਦੇਵੇਂਦਰ ਆਨੰਦ ਨੇ ਦੱਸਿਆ ਕਿ ਐਤਵਾਰ ਸਵੇਰੇ 7 ਵਜੇ ਦੇ ਕਰੀਬ ਪਾਕਿਸਤਾਨ ਨੇ ਪੁੰਛ ਜ਼ਿਲ੍ਹੇ ਦੇ ਸ਼ਾਹਪੁਰ, ਕਿਰਾਨੀ ਅਤੇ ਕਸਬਾ ਸੈਕਟਰਾਂ ਵਿੱਚ ਬਿਨਾਂ ਕਿਸੇ ਉਕਸਾਵੇ ਦੇ ਗੋਲੀਬਾਰੀ ਕੀਤੀ ਅਤੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਭਾਰਤੀ ਫੌਜ ਵੱਲੋਂ ਜਵਾਬੀ ਕਾਰਵਾਈ ਜਾਰੀ ਹੈ।

ਇਸ ਸਾਲ ਦੀ ਸ਼ੁਰੂਆਤ ਤੋਂ ਹੀ ਪਾਕਿਸਤਾਨ ਕਈ ਵਾਰ ਜੰਗਬੰਦੀ ਦੀ ਉਲੰਘਣਾ ਕਰ ਚੁੱਕਿਆ ਹੈ। ਜਨਵਰੀ 2020 ਤੋਂ ਐਲਓਸੀ ਉੱਤੇ ਪਾਕਿਸਤਾਨ ਵੱਲੋਂ 3200 ਤੋਂ ਵੱਧ ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਇਸ ਜੰਗਬੰਦੀ ਦੀ ਉਲੰਘਣਾ ਦੌਰਾਨ ਤਕਰੀਬਨ 24 ਭਾਰਤੀ ਨਾਗਰਿਕ ਮਾਰੇ ਗਏ ਅਤੇ 100 ਤੋਂ ਵੱਧ ਨਾਗਰਿਕ ਜ਼ਖਮੀ ਹੋ ਚੁੱਕੇ ਹਨ।

Last Updated : Nov 1, 2020, 5:45 PM IST

ABOUT THE AUTHOR

...view details