ਪੰਜਾਬ

punjab

ETV Bharat / bharat

ਪਾਕਿਸਤਾਨ ਨੇ ਤੰਗਧਾਰ ਸੈਕਟਰ 'ਚ ਕੀਤੀ ਗੋਲੀਬੰਦੀ ਦੀ ਉਲੰਘਣਾ

ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਸੋਮਵਾਰ ਨੂੰ ਤੰਗਧਾਰ ਸੈਕਟਰ 'ਚ ਕੰਟਰੋਲ ਰੇਖਾ ਨੇੜੇ ਮੁੜ ਸੀਜ਼ ਫਾਇਰ ਦੀ ਉਲੰਘਣਾ ਕੀਤੀ। ਭਾਰਤੀ ਫੌਜ ਨੇ ਪਾਕਿਸਤਾਨ ਨੂੰ ਇਸ ਕਾਰਵਾਈ ਲਈ ਢੁਕਵਾਂ ਜਵਾਬ ਦਿੱਤਾ ਹੈ।

Pakistan violates ceasefire in tungdhar sector
ਪਾਕਿਸਤਾਨ ਨੇ ਤੰਗਧਾਰ ਸੈਕਟਰ 'ਚ ਕੀਤੀ ਗੋਲੀਬੰਦੀ ਦੀ ਉਲੰਘਣਾ

By

Published : Nov 17, 2020, 7:42 AM IST

ਸ੍ਰੀਨਗਰ: ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਸੋਮਵਾਰ ਨੂੰ ਤੰਗਧਾਰ ਸੈਕਟਰ 'ਚ ਕੰਟਰੋਲ ਰੇਖਾ ਨੇੜੇ ਮੁੜ ਗੋਲੀਬੰਦੀ ਦੀ ਉਲੰਘਣਾ ਕੀਤੀ। ਭਾਰਤੀ ਫੌਜ ਨੇ ਪਾਕਿਸਤਾਨ ਨੂੰ ਇਸ ਕਾਰਵਾਈ ਲਈ ਢੁਕਵਾਂ ਜਵਾਬ ਦਿੱਤਾ ਹੈ।

ਜ਼ਿਕਰਯੋਹ ਹੈ ਕਿ ਦਿਵਾਲੀ ਤੋਂ ਇੱਕ ਦਿਨ ਪਹਿਲਾਂ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਗੋਲੀਬੰਦੀ ਦੀ ਉਲੰਘਣਾ 'ਤੇ ਭਾਰਤ ਨੇ ਸਖ਼ਤ ਕਾਰਵਾਈ ਕਰਦਿਆਂ ਪਾਕਿਸਤਾਨ ਹਾਈ ਕਮਿਸ਼ਨ ਨੂੰ ਤਲਬ ਕੀਤਾ ਸੀ। ਇਸ ਗੋਲੀਬਾਰੀ ਵਿੱਚ 4 ਭਾਰਤੀ ਸੈਨਾ ਦੇ ਜਵਾਨ, ਬੀਐਸਐਫ ਦੇ 1 ਸਬ-ਇੰਸਪੈਕਟਰ ਸ਼ਹੀਦ ਹੋ ਗਏ ਸੀ ਅਤੇ 6 ਨਾਗਰਿਕ ਵੀ ਮਾਰੇ ਗਏ ਸੀ। ਜਦੋਂ ਕਿ 4 ਸੁਰੱਖਿਆ ਕਰਮਚਾਰੀ ਅਤੇ 8 ਨਾਗਰਿਕ ਜ਼ਖਮੀ ਵੀ ਹੋਏ ਸਨ।

ਪਾਕਿਸਤਾਨੀ ਫੌਜੀਆਂ ਨੇ ਦਿਵਾਲੀ ਤੋਂ ਇੱਕ ਦਿਨ ਪਹਿਲਾਂ ਜੰਮੂ-ਕਸ਼ਮੀਰ ਦੇ ਉੜੀ ਸੈਕਟਰ ਅਤੇ ਗੁਰੇਜ਼ ਸੈਕਟਰ ਦੇ ਵਿਚਕਾਰ ਕਈ ਥਾਵਾਂ 'ਤੇ ਕੰਟਰੋਲ ਰੇਖਾ 'ਤੇ ਗੋਲੀਬੰਦੀ ਦੀ ਉਲੰਘਣਾ ਕੀਤੀ ਸੀ। ਭਾਰਤੀ ਫੌਜੀਆਂ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਪਾਕਿਸਤਾਨ ਨੂੰ ਮੁੰਹ ਤੋੜ ਜਵਾਬ ਦਿੱਤਾ।

ABOUT THE AUTHOR

...view details