ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ਕਾਰਨ ਕੌਮਾਂਤਰੀ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਸੀ। ਇਸੇ ਕਾਰਨ ਕਰਤਾਰਪੁਰ ਕੌਰੀਡੋਰ ਵੀ ਬੰਦ ਕਰ ਦਿੱਤਾ ਗਿਆ ਸੀ। ਪਾਕਿਸਤਾਨ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਮੁੜ ਤੋਂ ਕੌਰੀਡੋਰ ਖੋਲ੍ਹਣ ਜਾ ਰਿਹਾ ਹੈ।
ਦੱਸ ਦਈਏ ਕਿ ਪਾਕਿਸਤਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਟਵੀਟ ਕਰ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਜਿਵੇਂ ਦੁਨੀਆ ਭਰ ਵਿੱਚ ਧਾਰਮਿਕ ਸਥਾਨ ਖੁੱਲ੍ਹ ਗਏ ਹਨ, ਉਵੇਂ ਹੀ ਪਾਕਿਸਤਾਨ ਵੀ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਤੋਂ ਖੋਲ੍ਹਣ ਦੀ ਤਿਆਰੀ ਕਰ ਚੁੱਕਾ ਹੈ। ਉਨ੍ਹਾਂ ਭਾਰਤ ਨੂੰ ਆਪਣੀ ਲਾਂਘਾ ਖੋਲ੍ਹਣ ਦੀ ਤਿਆਰੀ ਬਾਰੇ ਦੱਸਦਿਆਂ ਕਿਹਾ ਕਿ ਪਾਕਿਸਤਾਨ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਕੌਰੀਡੋਰ ਖੋਲੇਗਾ।