ਨਵੀਂ ਦਿੱਲੀ: ਰਾਹੁਲ ਗਾਂਧੀ ਦਾ ਅਸਤੀਫ਼ਾ ਐਲਾਨਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਰਾਹੁਲ ਗਾਂਧੀ ਨੇ ਚਿੱਠੀ ਲਿਖ ਕੇ ਆਪਣਾ ਅਸਤੀਫ਼ਾ ਜਨਤਕ ਕੀਤਾ ਸੀ। ਹਾਲਾਂਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਕਾਂਗਰਸ ਸ਼ਾਸਤ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੁਲਾਕਾਤ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਹੋਈ ਸੀ। ਇਸ ਬੈਠਕ ਵਿੱਚ ਇਹ ਕਿਆਸ ਲਗਾਏ ਜਾ ਰਹੇ ਸੀ ਕਿ ਰਾਹੁਲ ਗਾਂਧੀ ਆਪਣਾ ਅਸਤੀਫ਼ਾ ਵਾਪਸ ਲੈ ਲੈਣਗੇ।
ਰਾਹੁਲ ਗਾਂਧੀ ਦੇ ਅਸਤੀਫੇ 'ਤੇ ਪਰੇਸ਼ ਰਾਵਲ ਨੇ ਲਈ 'ਚੁਟਕੀ'
ਰਾਹੁਲ ਗਾਂਧੀ ਦੇ ਅਸਤੀਫ਼ਾ ਐਲਾਨਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਹੁਣ ਰਾਹੁਲ ਗਾਂਧੀ ਦੇ ਅਸਤੀਫ਼ੇ ਨੂੰ ਲੈ ਕੇ ਬਾਲੀਵੁੱਡ ਅਦਾਕਾਰ ਅਤੇ ਭਾਜਪਾ ਆਗੂ ਪਰੇਸ਼ ਰਾਵਲ ਨੇ ਤੰਜ ਕੱਸਿਆ ਹੈ।
ਫ਼ੋੋਟੋ
ਰਾਹੁਲ ਗਾਂਧੀ ਦਾ ਅਸਤੀਫਾ ਕੇਵਲ ਡਰਾਮਾ: ਵੱਖ-ਵੱਖ ਰਾਜਨੀਤਕ ਆਗੂਆਂ ਦੀ ਪ੍ਰਤੀਕ੍ਰਿਆ
ਰਾਹੁਲ ਗਾਂਧੀ ਦੇ ਅਸਤੀਫੇ ਨੂੰ ਲੈ ਕੇ ਬਾਲੀਵੁੱਡ ਅਦਾਕਾਰ ਅਤੇ ਭਾਜਪਾ ਆਗੂ ਪਰੇਸ਼ ਰਾਵਲ ਨੇ ਤੰਜ ਕੱਸਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ, "ਸਿਰਫ਼ ਪ੍ਰਧਾਨ ਦਾ ਅਹੁੱਦਾ ਛੱਡਿਆ ਹੈ, ਕਾਮੇਡੀ ਜਾਰੀ ਰਹੇਗੀ- ਰਾਹੁਲ ਗਾਂਧੀ।" ਉਨ੍ਹਾਂ ਦੇ ਟਵੀਟ ਕਰਨ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਲੋਕਾਂ ਵੱਲੋਂ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ।