ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਸੀਨੀਅਰ ਮੈਂਬਰ ਅਤੇ ਰਾਜ ਸਭਾ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਦੀ ਸਬੌਰਡੀਨੇਟ ਲੈਜੀਸਲੇਸ਼ਨ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ।
ਪ੍ਰਤਾਪ ਬਾਜਵਾ ਨੇ ਰਾਜ ਸਭਾ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ - ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ
ਕਾਂਗਰਸੀ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਦੀ ਸਬੌਰਡੀਨੇਟ ਲੈਜੀਸਲੇਸ਼ਨ ਕਮੇਟੀ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲ ਲਿਆ ਹੈ।
![ਪ੍ਰਤਾਪ ਬਾਜਵਾ ਨੇ ਰਾਜ ਸਭਾ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ partap bajwa takes charge as Chairman of RS committee](https://etvbharatimages.akamaized.net/etvbharat/prod-images/768-512-7559366-197-7559366-1591790340608.jpg)
ਪ੍ਰਤਾਪ ਬਾਜਵਾ ਨੇ ਰਾਜ ਸਭਾ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਦੱਸਣਯੋਗ ਹੈ ਕਿ ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਬੀਤੇ ਮਹੀਨੇ ਕਾਂਗਰਸੀ ਆਗੂ ਟੀ ਸੁਬੀਰਾਮੀ ਰੈਡੀ ਦੇ ਸਦਨ ਤੋਂ ਸੇਵਾ ਮੁਕਤ ਹੋਣ ਤੋਂ ਬਾਅਦ ਬਾਜਵਾ ਨੂੰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਸੀ।
ਇਹ ਕਮੇਟੀ ਕੇਂਦਰ ਸਰਕਾਰ ਵੱਲੋਂ ਬਣਾਏ ਜਾਣ ਵਾਲੇ ਕਾਨੂੰਨਾਂ, ਨਿਯਮਾਂ ਆਦਿ ਦੀ ਘੋਖ ਅਤੇ ਪੜਚੋਲ ਕਰਦੀ ਹੈ।