ਨਵੀਂ ਦਿੱਲੀ: ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਕਾਂਗਰਸ ਵਿੱਚ ਹਲਚਲ ਮਚੀ ਹੋਈ ਹੈ। ਕਾਂਗਰਸ ਦੇ ਸੀਨੀਅਰ ਆਗੂ ਪੀਸੀ ਚਾਕੋ ਨੇ ਚੋਣਾਂ ਵਿੱਚ ਹਾਰ ਤੋਂ ਬਾਅਦ ਦਿੱਲੀ ਕਾਂਗਰਸ ਇੰਚਾਰਜ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਇਸ ਤੋਂ ਪਹਿਲਾਂ ਪੀਸੀ ਚਾਕੋ ਨੇ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਪਾਰਟੀ ਦੀ ਹੋਈ ਮਾੜੀ ਹਾਲਤ ਨੂੰ ਲੈ ਕੇ ਬਿਆਨ ਦਿਤਾ ਸੀ। ਪੀਸੀ ਚਾਕੋ ਨੇ ਕਿਹਾ ਸੀ ਕਿ ਕਾਂਗਰਸ ਦਾ ਪਤਨ 2013 ਤੋਂ ਹੀ ਸ਼ੁਰੂ ਹੋ ਗਿਆ ਸੀ ਜਦੋਂ ਸ਼ੀਲਾ ਦੀਕਸ਼ਿਤ ਮੁੱਖ ਮੰਤਰੀ ਸਨ। ਇੱਕ ਨਵੀਂ ਪਾਰਟੀ ਆਮ ਆਦਮੀ ਪਾਰਟੀ ਨੇ ਕਾਂਗਰਸ ਦੀਆਂ ਸਾਰੀਆਂ ਵੋਟਾਂ ਖੋਹ ਲਈਆਂ। ਉਨ੍ਹਾਂ ਕਿਹਾ, "ਅਸੀਂ ਕਾਂਗਰਸ ਦੇ ਵੋਟ ਬੈਂਕ ਨੂੰ ਕਦੇ ਵਾਪਸ ਨਹੀਂ ਹਾਸਲ ਕਰ ਸਕਦੇ। ਇਹ ਅਜੇ ਵੀ ਆਪ ਨਾਲ ਬਣਿਆ ਹੋਇਆ ਹੈ।"