ਪੰਜਾਬ

punjab

ETV Bharat / bharat

ਕੋਰੋਨਾ ਨੂੰ ਹੁਣ ਦਿੱਤੀ ਜਾਵੇਗੀ ਮਾਤ: ਕੋਵਿਸ਼ਿਲਡ ਅਤੇ ਕੋਵੈਕਸਿਨ ਨੂੰ ਮਿਲੀ ਮਨਜ਼ੂਰੀ - Emergency use approval

ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ ਨੇ ਕੋਰੋਨਾ ਵਾਇਰਸ ਨਾਲ ਲੜਨ ਲਈ ਇੱਕ ਵੱਡਾ ਐਲਾਨ ਕੀਤਾ ਹੈ। ਡੀਸੀਜੀਆਈ ਨੇ ਸੀਰਮ ਇੰਸਟੀਚਿਊਟ ਦੀ ਕੋਵਿਸ਼ਿਲਡ ਅਤੇ ਭਾਰਤ ਬਾਇਓਟੈਕ ਦੇ ਕੋਵੈਕਸਿਨ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

pc-of-drug-controller-general-of-india-on-corona-vaccine
ਹੁਣ ਕੋਰੋਨਾ ਨੂੰ ਦਿੱਤੀ ਜਾਵੇਗੀ ਮਾਤ: ਕੋਵਿਸ਼ਿਲਡ ਅਤੇ ਕੋਵੈਕਸਿਨ ਨੂੰ ਮਿਲੀ ਮਨਜ਼ੂਰੀ

By

Published : Jan 3, 2021, 12:00 PM IST

ਨਵੀਂ ਦਿੱਲੀ: ਡਰੱਗ ਕੰਟਰੋਲਰ ਜਨਰਲ ਆਫ਼ ਇੰਡੀਆ ਨੇ ਕੋਰੋਨਾ ਵਾਇਰਸ ਨਾਲ ਲੜਨ ਲਈ ਇੱਕ ਵੱਡਾ ਐਲਾਨ ਕੀਤਾ ਹੈ। ਡੀਸੀਜੀਆਈ ਨੇ ਸੀਰਮ ਇੰਸਟੀਚਿਊਟ ਦੀ ਕੋਵਿਸ਼ਿਲਡ ਅਤੇ ਭਾਰਤ ਬਾਇਓਟੈਕ ਦੇ ਕੋਵੈਕਸਿਨ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਇਹ ਵੈਕਸੀਨ ਦੇਸ਼ ਦੇ ਨਾਗਰਿਕਾਂ ਨੂੰ ਦਿੱਤੀ ਜਾਵੇਗੀ।

ਇਸ ਤੋਂ ਪਹਿਲਾਂ ਐਕਸਪਰਟ ਕਮੇਟੀ (ਐਸਈਸੀ) ਨੇ ਇਨ੍ਹਾਂ ਦੋਵਾਂ ਟੀਕਿਆਂ ਦੀ ਐਮਰਜੈਂਸੀ ਵਰਤੋਂ ਦੀ ਪ੍ਰਵਾਨਗੀ ਦਿੱਤੀ ਸੀ ਅਤੇ ਡੀਸੀਜੀਆਈ ਨੂੰ ਇਸ ਦੀ ਵਰਤੋਂ ਕਰਨ ਦੀ ਇਜਾਜ਼ਤ ਦੇਣ ਦੀ ਸਿਫਾਰਸ਼ ਕੀਤੀ ਸੀ, ਜਿਸ ਨੂੰ ਅੱਜ ਮਨਜ਼ੂਰੀ ਦਿੱਤੀ ਗਈ ਹੈ। ਐਕਸਪਰਟ ਕਮੇਟੀ ਨੇ ਦੋ ਟੀਕਿਆਂ ਬਾਰੇ ਜਾਣਕਾਰੀ ਦਿੱਤੀ।


ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਮੋਦੀ ਨੇ ਇਸ ਲਈ ਵਧਾਈ ਵੀ ਦਿੱਤੀ ਹੈ। ਉਨ੍ਹਾਂ ਕਿਹਾ ਹੁਣ ਹਰ ਭਾਰਤੀ ਨੂੰ ਮਾਣ ਮਹਿਸੂਸ ਹੋਵੇਗਾ ਕਿਉਂਕਿ ਦੋ ਟੀਕਿਆਂ ਦੀ ਐਮਰਜੈਂਸੀ ਵਰਤੋਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਭਾਰਤ ਵਿੱਚ ਬਣੇ ਹੋਏ ਹਨ। ਇਹ ਸਾਡੇ ਵਿਗਿਆਨਕ ਭਾਈਚਾਰੇ ਦੀ ਆਤਮਨਿਰਭਾਰ ਭਾਰਤ ਦੇ ਸੁਪਨੇ ਨੂੰ ਪੂਰਾ ਕਰਨ ਦੀ ਉਤਸੁਕਤਾ ਨੂੰ ਦਰਸਾਉਂਦਾ ਹੈ।

ABOUT THE AUTHOR

...view details