ਨਵੀਂ ਦਿੱਲੀ: ਸੀਬੀਆਈ ਨੇ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੀਬੀਆਈ ਵੱਲੋਂ ਆਈਐਨਐਕਸ ਮੀਡੀਆ ਮਾਮਲੇ ਵਿੱਚ ਬੁੱਧਵਾਰ ਦੇਰ ਰਾਤ ਗ੍ਰਿਫਤਾਰ ਕਰ ਲਿਆ ਗਿਆ। ਦਿੱਲੀ ਦੇ ਜੋਰਬਾਗ ਵਿੱਚ ਸਥਿਤ ਚਿਦੰਬਰਮ ਦੇ ਘਰ ਪਹੁੰਚੀ ਸੀਬੀਆਈ ਨੇ ਉਨ੍ਹਾਂ ਨੂੰ ਘਰ ਦੀ ਕੰਧ ਟੱਪ ਕੇ ਗ੍ਰਿਫ਼ਤਾਰ ਕੀਤਾ। ਚਿਦੰਬਰਮ ਨੂੰ ਵੀਰਵਾਰ ਨੂੰ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਚਿਦੰਬਰਮ ਲਗਭਗ 27 ਘੰਟੇ ਤੱਕ ਮੀਡੀਆ ਅਤੇ ਜਾਂਚ ਏਜੰਸੀਆਂ ਦੀ ਨਜ਼ਰ ਤੋਂ ਦੂਰ ਰਹੇ। ਸ਼ਾਮ ਲਗਭਗ 8 ਵਜੇ ਚਿਦੰਬਰਮ ਸਿੱਧੇ ਕਾਂਗਰਸ ਦੇ ਮੁੱਖ ਦਫ਼ਤਰ ਪਹੁੰਚੇ ਤੇ ਉੱਥੇ ਪ੍ਰੈੱਸ ਕਾਨਫ਼ਰੰਸ ਕਰਕੇ ਆਪਣਾ ਪੱਖ ਰੱਖਿਆ।