ਨਵੀਂ ਦਿੱਲੀ: ਸੀਬੀਐਸਈ ਦੀਆਂ 10ਵੀਂ ਜਮਾਤ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ, ਜਿਨ੍ਹਾਂ ਨੂੰ ਕੋਵਿਡ-19 ਕਾਰਨ ਲਗਾਈ ਤਾਲਾਬੰਦੀ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ, ਹੁਣ 1 ਤੋਂ 15 ਜੁਲਾਈ ਤੱਕ ਕਰਵਾਈ ਜਾਣਗੀਆਂ। ਕੇਂਦਰੀ ਮਨੁੱਖੀ ਸਰੋਤ ਮੰਤਰੀ ਰਮੇਸ਼ ਪੋਖਰਿਆਲ 'ਨਿਸ਼ੰਕ' ਨੇ ਸ਼ੁੱਕਰਵਾਰ ਨੂੰ ਇਸ ਦਾ ਐਲਾਨ ਕੀਤਾ।
ਉਨ੍ਹਾਂ ਕਿਹਾ, "ਵਿਦਿਆਰਥੀ ਬੜੀ ਬੇਸਬਰੀ ਨਾਲ ਪੈਂਡਿੰਗ ਪ੍ਰੀਖਿਆਵਾਂ ਦੇ ਸ਼ਡਿਊਲ ਦਾ ਇੰਤਜ਼ਾਰ ਕਰ ਰਹੇ ਹਨ। ਅੱਜ ਇਹ ਫੈਸਲਾ ਲਿਆ ਗਿਆ ਹੈ ਕਿ ਪ੍ਰੀਖਿਆਵਾਂ 1 ਤੋਂ 15 ਜੁਲਾਈ ਤੱਕ ਲਈਆਂ ਜਾਣਗੀਆਂ।"
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਸ਼ਾਮ ਨੂੰ ਬਾਅਦ ਵਿੱਚ ਪ੍ਰੀਖਿਆਵਾਂ ਦੀ ਵਿਸਥਾਰ ਸੂਚੀ ਦਾ ਐਲਾਨ ਕਰੇਗਾ। ਇਸ ਤੋਂ ਪਹਿਲਾਂ 1 ਅਪ੍ਰੈਲ ਨੂੰ ਸੀਬੀਐਸਈ ਨੇ ਘੋਸ਼ਣਾ ਕੀਤੀ ਸੀ ਕਿ ਉਹ ਦੇਸ਼ ਭਰ ਵਿੱਚ ਤਾਲਾਬੰਦੀ ਕਾਰਨ ਰਹਿ ਗਏ ਲਗਭਗ 90 ਵਿੱਚੋਂ 29 ਵਿਸ਼ਿਆਂ ਲਈ ਪ੍ਰੀਖਿਆਵਾਂ ਕਰਾਏਗੀ। 10ਵੀਂ ਜਮਾਤ ਲਈ ਸਿਰਫ਼ ਉੱਤਰ ਪੂਰਬੀ ਦਿੱਲੀ ਦੇ ਉਨ੍ਹਾਂ ਵਿਦਿਆਰਥੀਆਂ ਲਈ ਪ੍ਰੀਖਿਆਵਾਂ ਹੋਣਗੀਆਂ, ਜੋ ਦੰਗਿਆਂ ਕਾਰਨ ਪ੍ਰੀਖਿਆ ਨਹੀਂ ਦੇ ਸਕੇ।
12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦੀ ਘੋਸ਼ਣਾ ਅਗਸਤ ਦੇ ਅੰਤ ਤੱਕ ਜੇਈਈ ਐਡਵਾਂਸਡ ਲਈ ਮੈਰਿਟ ਸੂਚੀ ਦਾ ਐਲਾਨ ਤੋਂ ਪਹਿਲਾਂ ਕੀਤੀ ਜਾਵੇਗੀ।