ਨਵੀਂ ਦਿੱਲੀ : ਰਾਜਧਾਨੀ ਦਿੱਲੀ 'ਚ ਸਵੇਰੇ ਮੀਂਹ ਪਿਆ। ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਜਦਕਿ ਉੱਤਰ ਭਾਰਤ ਦੇ ਕਈ ਹਿੱਸਿਆਂ ਦੇ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਹੈ।
ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਦੱਸਿਆ ਕਿ ਰਾਜਧਾਨੀ 'ਚ ਅੱਜ ਹਲਕੀ ਬੂੰਦਾ ਬਾਂਦੀ ਨਾਲ ਮੀਂਹ ਪਵੇਗਾ ਤੇ ਬਾਦਲ ਛਾਏ ਰਹਿਣਗੇ। ਮੌਸਮ ਵਿਭਾਗ ਮੁਤਾਬਕ ਪਿਛਲੇ ਕੁੱਝ ਦਿਨਾਂ ਤੋਂ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਹੋਰਨਾਂ ਕਈ ਹਿੱਸਿਆਂ ਵਿੱਚ ਦੱਖਣੀ -ਪੱਛਮੀ ਮਾਨਸੂਨ ਆਉਣ ਲਈ ਹਲਾਤ ਠੀਕ ਹੋ ਰਹੇ ਹਨ।
37 ਡਿਗਰੀ ਸੈਲਸੀਅਸ ਰਹੇਗਾ ਤਾਪਮਾਨ:
ਆਈਐਮਡੀ ਮੁਤਾਬਕ, ਸੋਮਵਾਰ ਨੂੰ ਰਾਜਧਾਨੀ ਦਾ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਰਹੇਗਾ। ਜਦਕਿ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਤੱਕ ਰਹੇਗਾ। ਮੌਸਮ ਵਿਭਾਗ ਨੇ ਰਾਜਧਾਨੀ ਵਿੱਚ ਮੰਗਲਵਾਰ ਨੂੰ ਵੀ ਹਲਕੀ ਬੂੰਦਾਬਾਂਦੀ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਹੈ।