ਨਵੀਂ ਦਿੱਲੀ: ਬੀਤੇ ਦਿਨ ਗੁਰਦਾਸਪੁਰ ਤੋਂ ਬੀਜੇਪੀ ਦੇ ਉਮੀਦਵਾਰ ਅਤੇ ਬਾਲੀਵੁੱਡ ਅਦਾਕਾਰ ਸਨੀ ਦਿਓਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਸਨੀ ਦਿਓਲ ਨਾਲ ਇੱਕ ਫ਼ੋਟੋ ਸ਼ੇਅਰ ਕਰਕੇ ਟਵੀਟ ਕੀਤਾ ਜਿਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਮੀਮਜ਼ ਦੀਆਂ ਝੜੀਆਂ ਲੱਗ ਗਈਆਂ।
ਦਰਅਸਲ ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ, "ਮੈਨੂੰ ਸਨੀ ਦਿਓਲ ਦੀ ਨਿਮਰਤਾ ਅਤੇ ਭਾਰਤ ਲਈ ਉਨ੍ਹਾਂ ਦੇ ਗਹਿਰੇ ਜਨੂੰਨ ਨੇ ਪ੍ਰਭਾਵਿਤ ਕੀਤਾ ਹੈ। ਅੱਜ ਉਨ੍ਹਾਂ ਨੂੰ ਮਿਲ ਕੇ ਵਧੀਆ ਲੱਗਾ। ਅਸੀਂ ਗੁਰਦਾਸਪੁਰ 'ਚ ਉਨ੍ਹਾਂ ਦੀ ਜਿੱਤ ਦੀ ਕਾਮਨਾ ਕਰਦੇ ਹਾਂ। ਅਸੀਂ ਦੋਵੇਂ ਸਹਿਮਤ ਹਾਂ- ਹਿੰਦੁਸਤਾਨ ਜ਼ਿੰਦਾਬਾਦ ਹੈ, ਥਾ ਔਰ ਰਹੇਗਾ।"