ਨਵੀਂ ਦਿੱਲੀ: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਦਾ ਸਿਲਸਿਲਾ ਲਗਾਤਾਰ 5ਵੇਂ ਦਿਨ ਵੀ ਜਾਰੀ ਰਿਹਾ। ਤੇਲ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ ਦਿੱਲੀ ਅਤੇ ਮੁੰਬਈ ਵਿੱਚ ਫ਼ਿਰ 30 ਪੈਸੇ ਕੋਲਕਾਤਾ ਵਿੱਚ 13 ਪੈਸੇ, ਮੁੰਬਈ ਅਤੇ ਚੇਨੱਈ ਵਿੱਚ 14 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ।
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ 5ਵੇਂ ਦਿਨ ਵੀ ਜਾਰੀ
ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕਰਨ ਕਰ ਕੇ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ 5ਵੇਂ ਦਿਨ ਵੀ ਜਾਰੀ ਹੈ।
ਫ਼ਾਈਲ ਫ਼ੋਟੋ।
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਪਿਛਲੇ 5 ਦਿਨਾਂ ਵਿੱਚ 1.57 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ। ਉਥੇ ਹੀ, ਡੀਜ਼ਲ ਦੀਆਂ ਕੀਮਤਾਂ ਦਿੱਲੀ ਵਿੱਚ 68 ਪੈਸੇ ਪ੍ਰਤੀ ਲੀਟਰ ਦੀ ਰਾਹਤ ਮਿਲੀ ਹੈ।
ਇੰਡੀਅਨ ਆਇਲ ਦੀ ਵੈਬਸਾਇਟ ਮੁਤਾਬਕ ਸੋਮਵਾਰ ਨੂੰ ਦਿੱਲੀ, ਕੋਲਕਾਤਾ, ਮੁੰਬਈ ਅਤੇ ਚੇਨੱਈ ਵਿੱਚ ਪੈਟਰੋਲ ਦੀਆਂ ਕੀਮਤਾਂ ਲਗਾਤਾਰ 71.43 ਰੁਪਏ, 73.50 ਰੁਪਏ, 77.04 ਰੁਪਏ ਅਤੇ 74.14 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਜਦਕਿ ਡੀਜ਼ਲ ਦੀਆਂ ਕੀਮਤਾਂ ਲਗਾਤਾਰ 65.98 ਰੁਪਏ, 67.73 ਰੁਪਏ, 69.13 ਰੁਪਏ ਅਤੇ 69.74 ਰੁਪਏ ਪ੍ਰਤੀ ਲੀਟਰ ਹੈ।