ਨਵੀਂ ਦਿੱਲੀ: ਸਮੁੱਚੇ ਦੇਸ਼ 'ਚ ਪਿਛਲੇ ਇੱਕ ਹਫ਼ਤੇ ਤੋਂ ਲਗਾਤਾਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋ ਰਿਹਾ ਹੈ। ਅੱਜ ਪੈਟਰੋਲ ਦੀ ਕੀਮਤ 'ਚ 0.62 ਪੈਸੇ ਤੇ ਡੀਜ਼ਲ ਦੀ ਕੀਮਤ 'ਚ 0.34 ਪੈਸੇ ਵਾਧਾ ਹੋਇਆ ਹੈ ਜਿਸ ਨਾਲ ਪੈਟਰੋਲ ਦੀ ਕੀਮਤ 75.78 ਰੁਪਏ ਤੇ ਤੇ ਡੀਜ਼ਲ ਦੀ ਕੀਮਤ 74.03 ਰੁਪਏ ਹੋ ਗਈ ਹੈ।
ਇਸ ਤੋਂ ਪਹਿਲਾਂ ਪੈਟਰੋਲ 0.59 ਪੈਸੇ ਤੇ ਡੀਜ਼ਲ 0.58 ਪੈਸੇ ਵਧਿਆ ਸੀ। ਦਿੱਲੀ 'ਚ ਸ਼ਨਿੱਚਰਵਾਰ ਨੂੰ ਪੈਟਰੋਲ ਦੀ ਕੀਮਤ 75.16 ਰੁਪਏ ਲੀਟਰ ਸੀ ਤੇ ਡੀਜ਼ਲ 73.39 ਰੁਪਏ ਲੀਟਰ ਸੀ। ਪਿਛਲੇ ਕੁਝ ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਹੋ ਰਹੇ ਵਾਧੇ ਨਾਲ ਪੈਟਰੋਲ ਤੇ ਡੀਜ਼ਲ ਦਿਨ-ਬ-ਦਿਨ ਮਹਿੰਗਾ ਹੁੰਦਾ ਜਾ ਰਿਹਾ ਹੈ।
ਚੰਡੀਗੜ੍ਹ ਇੰਟਰਸਿਟੀ 'ਚ ਪੈਟਰੋਲ ਕੀਮਤ 'ਚ 0.59 ਪੈਸੇ ਦਾ ਵਾਧਾ ਹੋਇਆ ਹੈ ਜਿਸ ਨਾਲ ਪੈਟਰੋਲ ਦੀ ਕੀਮਤ 72.95 ਰੁਪਏ ਲੀਟਰ ਹੋ ਗਈ ਹੈ। ਡੀਜ਼ਲ ਦੀ ਕੀਮਤ 'ਚ 0.57 ਪੈਸੇ ਦਾ ਵਾਧਾ ਹੋਇਆ ਹੈ ਜਿਸ ਨਾਲ ਡੀਜ਼ਲ ਦੀ ਕੀਮਤ 66.17 ਰੁਪਏ ਪ੍ਰਤੀ ਲੀਟਰ ਹੋ ਗਈ ਹੈ।