ਪੰਜਾਬ

punjab

ETV Bharat / bharat

ਹਵਾਈ ਟਿਕਟਾਂ ਦੇ ਪੈਸੇ ਮੁੜਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਖ਼ਲ

ਲੌਕਡਾਊਨ ਦੌਰਾਨ ਰੱਦ ਹੋਈਆਂ ਘਰੇਲੂ ਤੇ ਕੌਮਾਂਤਰੀ ਉਡਾਣਾਂ ਦੀਆਂ ਟਿਕਟਾਂ ਦਾ ਪੂਰਾ ਪੈਸਾ ਵਾਪਸ ਦਿਵਾਉਣ ਲਈ ਸੁਪਰੀਮ ਕੋਰਟ ’ਚ ਇੱਕ ਪਟੀਸ਼ਨ ਦਾਖ਼ਲ ਕੀਤੀ ਗਈ ਹੈ।

ਸੁਪਰੀਮ ਕੋਰਟ
ਸੁਪਰੀਮ ਕੋਰਟ

By

Published : Apr 20, 2020, 10:23 PM IST

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਕਾਰਨ ਲਗਾਏ ਗਏ ਲੌਕਡਾਊਨ ਦੌਰਾਨ ਰੱਦ ਹੋਈਆਂ ਘਰੇਲੂ ਤੇ ਕੌਮਾਂਤਰੀ ਉਡਾਣਾਂ ਦੀਆਂ ਟਿਕਟਾਂ ਦਾ ਪੂਰਾ ਪੈਸਾ ਵਾਪਸ ਦਿਵਾਉਣ ਲਈ ਸੁਪਰੀਮ ਕੋਰਟ ’ਚ ਇੱਕ ਪਟੀਸ਼ਨ ਦਾਖ਼ਲ ਕੀਤੀ ਗਈ ਹੈ।

ਪਟੀਸ਼ਨ ’ਚ ਅਪੀਲ ਕੀਤੀ ਗਈ ਹੈ ਕਿ ਕੇਂਦਰ ਅਤੇ ਨਾਗਰਿਕ ਹਵਾਬਾਜ਼ੀ ਜਨਰਲ ਡਾਇਰੈਕਟੋਰੇਟ ਨੂੰ ਇਹ ਨਿਰਦੇਸ਼ ਦਿੱਤਾ ਜਾਵੇ ਤਾਂ ਏਅਰਲਾਈਨਜ਼ ਕੰਪਨੀਆਂ ਆਪਣੇ ਗਾਹਕਾਂ ਦੇ ਟਿਕਟਾਂ ਦਾ ਪੂਰਾ ਪੈਸਾ ਮੋੜਨ ਦਾ ਹੁਕਮ ਦੇਣ। ਇਹ ਜਨਹਿਤ ਪਟੀਸ਼ਨ ਪ੍ਰਵਾਸੀ ਲੀਗਲ ਸੈਲ ਨਾਮੀ ਸੰਗਠਨ ਵੱਲੋਂ ਦਾਖ਼ਲ ਕੀਤੀ ਗਈ ਹੈ।

ਪਟੀਸ਼ਨ ’ਚ ਕੰਪਨੀਆਂ ਵੱਲੋਂ ਰੱਦ ਹੋਈਆਂ ਟਿਕਟਾਂ ਦਾ ਪੂਰਾ ਪੈਸਾ ਨਾ ਮੋੜਨ ਵਾਲੀਆਂ ਏਅਰਲਾਈਨਜ਼ ਨੂੰ ਕਾਨੂੰਨੀ ਅਤੇ ਨਾਗਰਿਕ ਹਵਾਬਾਜ਼ੀ ਜਨਰਲ ਡਾਇਰੈਕਟੋਰੇਟ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਾ ਐਲਾਨ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ’ਚ ਕਿਹਾ ਗਿਆ ਹੈ ਕਿ ਕੰਪਨੀਆਂ ਰੱਦ ਹੋਈਆਂ ਟਿਕਟਾਂ ਦਾ ਪੂਰਾ ਪੈਸਾ ਮੋੜਨ ਦੀ ਥਾਂ ਇੱਕ ਸਾਲ ਦੀ ਮਿਆਦ ਵਾਲੀ ਕ੍ਰੈਡਿਟ ਸਹੂਲਤ ਪ੍ਰਦਾਨ ਕਰ ਰਹੀਆਂ ਹਨ ਜੋ ਮਈ 2008 ’ਚ ਜਾਰੀ ਨਾਗਰਿਕ ਹਵਾਬਾਜ਼ੀ ਦੇ ਮਾਣਕਾਂ ਦੀ ਉਲੰਘਣਾ ਹੈ।

ABOUT THE AUTHOR

...view details