ਨਵੀਂ ਦਿੱਲੀ: ਸੁਪਰੀਮ ਕੋਰਟ ਵਿਚ ਵੀਰਵਾਰ ਨੂੰ ਇਕ ਜਨਹਿਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਜਿਸ ਵਿਚ ਸਰਕਾਰ ਨੂੰ ਕੋਰੋਨਾ ਵਾਇਰਸ ਸਬੰਧੀ ਪੀਪਲਜ਼ ਰੀਪਬਲਿਕ ਆਫ ਚੀਨ ਦੇ ਖ਼ਿਲਾਫ਼ ਇੰਟਰਨੈਸ਼ਨਲ ਕੋਰਟ ਆਫ਼ ਜਸਟਿਸ (ਆਈਸੀਜੇ) ਵਿਚ 600 ਅਰਬ ਡਾਲਰ ਮੁਆਵਜ਼ੇ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ।
ਪਟੀਸ਼ਨਕਰਤਾ ਕੇ.ਕੇ ਰਮੇਸ਼ ਨੇ ਦਲੀਲ ਦਿੱਤੀ ਕਿ ਇਸ ਗੱਲ ਦੇ ਸਬੂਤ ਹਨ ਕਿ ਕੋਵਿਡ -19 ਨੂੰ ਚੀਨ ਦੁਆਰਾ ਪ੍ਰਯੋਗਸ਼ਾਲਾ ਵਿੱਚ ਬਣਾਇਆ ਗਿਆ ਹੈ ਅਤੇ ਦੁਨੀਆ ਭਰ ਵਿੱਚ ਦੋ ਲੱਖ ਤੋਂ ਵੱਧ ਲੋਕਾਂ ਦੀ ਜਾਨ ਲੈਣ ਵਾਲੇ ਇਸ ਵਾਇਰਸ ਦੀ ਸ਼ੁਰੂਆਤ ਵੁਹਾਨ ਦੇ ਇੰਸਟੀਚਿਊਟ ਆਫ ਵਾਇਰੋਲੋਜੀ ਵਿੱਚ ਹੋਈ ਹੈ।