ਨਵੀਂ ਦਿੱਲੀ: ਕੇਂਦਰੀ ਰੇਲ ਮੰਤਰੀ ਪੀਯੂਸ਼ ਗੋਇਲ ਨੇ ਪ੍ਰਵਾਸੀ ਮਜ਼ਦੂਰਾਂ ਲਈ ਵੱਡਾ ਐਲਾਨ ਕੀਤਾ ਹੈ। ਗੋਇਲ ਨੇ ਕਿਹਾ ਕਿ ਭਾਰਤੀ ਰੇਲਵੇ ਦੇਸ਼ ਦੇ ਕਿਸੇ ਵੀ ਜ਼ਿਲ੍ਹੇ ਤੋਂ ‘ਸ਼੍ਰਮਿਕ ਸਪੈਸ਼ਲ ਟ੍ਰੇਨ’ ਚਲਾਉਣ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕੁਲੈਕਟਰ ਨੂੰ ਫਸੇ ਮਜ਼ਦੂਰਾਂ ਅਤੇ ਉਨ੍ਹਾਂ ਦੇ ਮੰਜ਼ਿਲ ਸਟੇਸ਼ਨਾਂ ਦੀ ਸੂਚੀ ਤਿਆਰ ਕਰਨੀ ਪਵੇਗੀ ਅਤੇ ਇਸ ਨੂੰ ਸਟੇਟ ਨੋਡਲ ਅਧਿਕਾਰੀ ਰਾਹੀਂ ਰੇਲਵੇ ਨੂੰ ਦੇਣਾ ਪਵੇਗਾ।
ਦੱਸ ਦਈਏ ਕਿ ਇਸ ਸਮੇਂ ਪ੍ਰਵਾਸੀ ਮਜ਼ਦੂਰਾਂ ਨੂੰ ਘਰ ਛੱਡਣ ਲਈ ਬਹੁਤ ਸਾਰੀਆਂ ਸ਼੍ਰਮਿਕ ਸਪੈਸ਼ਲ ਟ੍ਰੇਨਾਂ ਚਲਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: ਕੋਲਾ ਮਾਈਨਿੰਗ ਵਿੱਚ ਸਰਕਾਰ ਦਾ ਏਕਾਅਧਿਕਾਰ ਖ਼ਤਮ, ਦਿੱਤੀ ਜਾਵੇਗੀ ਵਪਾਰਕ ਮਾਈਨਿੰਗ ਦੀ ਆਗਿਆ
ਜ਼ਿਕਰਯੋਗ ਹੈ ਕਿ ਤਕਰੀਬਨ 50 ਦਿਨਾਂ ਤੋਂ ਚੱਲ ਰਹੇ ਲੌਕਡਾਊਨ ਵਿੱਚ ਕਈ ਪ੍ਰਵਾਸੀ ਮਜ਼ਦੂਰ ਪੈਦਲ ਹੀ ਆਪਣੇ ਘਰਾਂ ਨੂੰ ਤੁਰ ਪਏ ਅਤੇ ਇਸ ਦੌਰਾਨ ਕਾਫ਼ੀ ਸੜਕ ਅਤੇ ਰੇਲ ਹਾਦਸੇ ਵਾਪਰੇ। ਇਸੇ ਦੇ ਚੱਲਦੇ ਹੁਣ ਸਰਕਾਰ ਵੱਲੋਂ ਇਸ ਸਬੰਧੀ ਪ੍ਰਬੰਧਾਂ ਵਿੱਚ ਤੇਜ਼ੀ ਲਿਆਂਦੀ ਗਈ ਹੈ।