ਨਵੀਂ ਦਿੱਲੀ: ਚੀਫ ਜਸਟਿਸ ਆਫ਼ ਇੰਡੀਆ ਐਸਏ ਬੋਬੜੇ ਦੀ ਅਗਵਾਈ ਵਿੱਚ ਸੁਪਰੀਮ ਕੋਰਟ ਦੀ ਬੈਂਚ ਸੋਮਵਾਰ ਨੂੰ ਬੀਐਸਐਫ਼ ਦੇ ਜਵਾਨ ਤੇਜ ਬਹਾਦੁਰ ਯਾਦਵ ਦੁਆਰਾ ਦਾਇਰ ਕੀਤੀ ਗਈ ਉਸ ਪਟੀਸ਼ਨ 'ਤੇ ਸੁਣਵਾਈ ਕਰੇਗੀ ਜਿਸ ਵਿੱਚ ਉਸ ਨੇ 2019 ਦੀਆਂ ਵਾਰਾਣਸੀ ਚੋਣਾਂ ਨੂੰ ਚੁਣੌਤੀ ਦਿੱਤੀ ਸੀ। ਇਨ੍ਹਾਂ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿੱਤ ਹਾਸਲ ਕੀਤੀ ਸੀ।
ਪੀਐਮ ਮੋਦੀ ਦੀ ਚੋਣ ਨੂੰ ਚੁਣੌਤੀ ਦਿੰਦੀ ਪਟਿਸ਼ਨ 'ਤੇ ਭਲਕੇ ਹੋਵੇਗੀ ਸੁਣਵਾਈ - ਐਸਏ ਬੋਬੜੇ
ਬੀਐਸਐਫ਼ ਦੇ ਜਵਾਨ ਤੇਜ ਬਹਾਦੁਰ ਯਾਦਵ ਦੁਆਰਾ ਦਾਇਰ ਕੀਤੀ ਪਟੀਸ਼ਨ 'ਤੇ ਸੁਪਰੀਮ ਕੋਰਟ ਦੀ ਬੈਂਚ ਸੋਮਵਾਰ ਨੂੰ ਸੁਣਵਾਈ ਕਰੇਗੀ। ਇਸ ਵਿੱਚ ਉਸ ਨੇ 2019 ਦੀਆਂ ਵਾਰਾਣਸੀ ਚੋਣਾਂ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿੱਤ ਹਾਸਲ ਕੀਤੀ ਸੀ।
ਇਸ ਤੋਂ ਪਹਿਲਾਂ ਤੇਜ ਬਹਾਦੁਰ ਦੀ ਪਟੀਸ਼ਨ ਅਲਾਹਾਬਾਦ ਹਾਈ ਕੋਰਟ ਨੇ ਖਾਰਜ ਕਰ ਦਿੱਤੀ ਸੀ, ਜਿਸ ਤੋਂ ਬਾਅਦ ਯਾਦਵ ਨੇ ਆਦੇਸ਼ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਉਹ ਚੋਣ ਉਮੀਦਵਾਰ ਨਹੀਂ ਸੀ ਅਤੇ ਇਸ ਲਈ ਉਹ ਸਫ਼ਲ ਉਮੀਦਵਾਰ ਦੀ ਚੋਣ ਨੂੰ ਚੁਣੌਤੀ ਨਹੀਂ ਦੇ ਸਕਦਾ।
ਯਾਦਵ ਸਮਾਜਵਾਦੀ ਪਾਰਟੀ ਦੀ ਸੀਟ 'ਤੇ ਵੀ ਚੋਣ ਲੜਨਾ ਚਾਹੁੰਦਾ ਸੀ ਪਰ ਕਿਉਂਕਿ ਉਸ ਦੇ ਨਾਮਜ਼ਦਗੀ ਪੱਤਰ ਬੀਐਸਐਫ਼ ਤੋਂ ਬਰਖ਼ਾਸਤ ਕੀਤੇ ਜਾਣ ਸਬੰਧੀ ਸਰਟੀਫਿਕੇਟ ਨਾ ਦਿੱਤੇ ਜਾਣ 'ਤੇ ਰਿਟਰਨਿੰਗ ਅਫ਼ਸਰ ਦੁਆਰਾ ਰੱਦ ਕਰ ਦਿੱਤੇ ਗਏ ਸਨ, ਇਸ ਲਈ ਉਸ ਨੂੰ ਚੋਣ ਲੜਨ ਦੀ ਆਗਿਆ ਨਹੀਂ ਦਿੱਤੀ ਗਈ। ਇਸ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਯਾਦਵ ਨੇ ਪ੍ਰਧਾਨ ਮੰਤਰੀ ਮੋਦੀ ਦੀ ਚੋਣ ਨੂੰ ਰੱਦ ਕਰਨ ਲਈ ਅਦਾਲਤ ਦਾ ਰੁਖ਼ ਕੀਤਾ ਸੀ।