ਪੰਜਾਬ

punjab

ETV Bharat / bharat

ਕੋਰੋਨਾ ਵਿਰੁੱਧ ਲੜਾਈ 'ਚ ਯੋਗਦਾਨ ਲਈ ਪੀਐਮ ਨੇ ਨਰਸਾਂ ਦੀ ਕੀਤੀ ਸ਼ਲਾਘਾ - ਅੰਤਰਰਾਸ਼ਟਰੀ ਨਰਸ ਦਿਵਸ

ਅੰਤਰਰਾਸ਼ਟਰੀ ਨਰਸ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਰਸਾਂ ਦੀ ਸ਼ਲਾਘਾ ਕੀਤੀ। ਪੀਐਮ ਨੇ ਕੋਰੋਨਾ ਵਿਰੁੱਧ ਲੜਾਈ 'ਚ ਨਰਸਾਂ ਦੇ ਯੋਗਦਾਨ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ।

PM applauds nurses for role in fight against coronavirus
ਕੋਰੋਨਾ ਵਿਰੁੱਧ ਲੜਾਈ 'ਚ ਯੋਗਦਾਨ ਲਈ ਪੀਐਮ ਨੇ ਨਰਸਾਂ ਦੀ ਕੀਤੀ ਸ਼ਲਾਘਾ

By

Published : May 12, 2020, 6:39 PM IST

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਨਰਸਾਂ ਨੂੰ ਲੋਕਾਂ ਨੂੰ ਸਿਹਤਮੰਦ ਰੱਖਣ ਵਿੱਚ ਉਨ੍ਹਾਂ ਦੀ ਭੂਮਿਕਾ ਲਈ ਸ਼ਲਾਘਾ ਕਰਦਿਆਂ ਕਿਹਾ ਕਿ ਦੇਸ਼ ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿੱਚ ਉਨ੍ਹਾਂ ਦੇ ਮਹਾਨ ਕਾਰਜ ਲਈ ਉਨ੍ਹਾਂ ਦਾ ਧੰਨਵਾਦੀ ਹੈ।

ਪ੍ਰਧਾਨ ਮੰਤਰੀ ਨੇ ਟਵਿੱਟਰ 'ਤੇ ਲਿਖਿਆ, "ਅੰਤਰਰਾਸ਼ਟਰੀ ਨਰਸ ਦਿਹਾੜਾ ਸਾਡੇ ਗ੍ਰਹਿ ਨੂੰ ਤੰਦਰੁਸਤ ਰੱਖਣ ਲਈ ਨਰਸਾਂ ਲਈ 24 ਘੰਟੇ ਕੰਮ ਕਰਨ ਲਈ ਧੰਨਵਾਦ ਕਰਨ ਲਈ ਇੱਕ ਵਿਸ਼ੇਸ਼ ਦਿਨ ਹੈ। ਵਰਤਮਾਨ ਵਿੱਚ, ਉਹ ਕੋਵਿਡ-19 ਨੂੰ ਹਰਾਉਣ ਲਈ ਵਧੀਆ ਕੰਮ ਕਰ ਰਹੇ ਹਨ। ਅਸੀਂ ਨਰਸਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸ਼ੁਕਰਗੁਜ਼ਾਰ ਹਾਂ।"

ਪੀਐਮ ਮੋਦੀ ਨੇ ਇੱਕ ਹੋਰ ਟਵੀਟ ਕਰਦਿਆਂ ਕਿਹਾ, "ਫਲੋਰੈਂਸ ਨਾਈਟਿੰਗੇਲ ਤੋਂ ਪ੍ਰੇਰਿਤ, ਮਿਹਨਤੀ ਨਰਸਿੰਗ ਸਟਾਫ਼ ਬਹੁਤ ਦਿਆਲੂ ਹੈ। ਅੱਜ ਅਸੀਂ ਨਰਸਾਂ ਦੀ ਭਲਾਈ ਲਈ ਕੰਮ ਕਰਦੇ ਰਹਿਣ ਅਤੇ ਇਸ ਖੇਤਰ ਵਿੱਚ ਮੌਕਿਆਂ ਵੱਲ ਵਧੇਰੇ ਧਿਆਨ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹਾਂ ਤਾਂ ਜੋ ਦੇਖਭਾਲ ਕਰਨ ਵਾਲਿਆਂ ਦੀ ਘਾਟ ਨਾ ਹੋਵੇ।"

ਵਿਸ਼ਵ ਸਿਹਤ ਸੰਗਠਨ (WHO) ਦੇ ਅਨੁਸਾਰ, ਅੰਤਰਰਾਸ਼ਟਰੀ ਨਰਸ ਦਿਵਸ ਆਧੁਨਿਕ ਨਰਸਿੰਗ ਦੀ ਸੰਸਥਾਪਕ ਮੰਨੀ ਜਾਂਦੀ ਫਲੋਰੈਂਸ ਨਾਈਟਿੰਗੇਲ ਦੇ ਜਨਮ ਦਿਨ ਮੌਕੇ ਮਨਾਇਆ ਜਾਂਦਾ ਹੈ। ਇਸ ਵਰ੍ਹੇ ਉਨ੍ਹਾਂ ਦੀ 200ਵੀਂ ਜਯੰਤੀ ਮਨਾਈ ਜਾ ਰਹੀ ਹੈ।

ABOUT THE AUTHOR

...view details