ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੁਲਿਸ ਯਾਦਗਾਰੀ ਦਿਵਸ ਮੌਕੇ ਰਾਸ਼ਟਰੀ ਪੁਲਿਸ ਯਾਦਗਾਰ ਵਿਖੇ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹੁਣ ਤੱਕ 35,398 ਜਵਾਨ ਸ਼ਹੀਦ ਹੋਏ ਹਨ, ਮੈਂ ਸਾਰੇ ਸ਼ਹੀਦਾਂ ਦੇ ਪਰਿਵਾਰ ਵਾਲਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਇਹ ਯਾਦਗਾਰ (ਨੈਸ਼ਨਲ ਪੁਲਿਸ ਮੈਮੋਰੀਅਲ) ਸਿਰਫ਼ ਇੱਟ, ਪੱਥਰ ਅਤੇ ਸੀਮੈਂਟ ਦੀ ਬਣੀ ਯਾਦਗਾਰ ਨਹੀਂ ਹੈ। ਉਨ੍ਹਾਂ ਦੇ ਖ਼ੂਨ ਦੇ ਹਰ ਕਤਰੇ ਨੇ ਦੇਸ਼ ਨੂੰ ਵਿਕਾਸ ਦੇ ਰਾਹ 'ਤੇ ਲਿਆਂਦਾ ਹੈ, ਜੇਕਰ ਅੱਜ ਦੇਸ਼ ਸ਼ਾਂਤੀ ਨਾਲ ਸੌਂ ਰਿਹਾ ਹੈ, ਤਾਂ ਤੁਹਾਡੇ ਪਰਿਵਾਰ ਦੇ ਮੈਂਬਰਾਂ ਦੇ ਕਾਰਨ ਇਹ ਸੰਭਵ ਹੋਇਆ ਹੈ।
ਪੁਲਿਸ ਯਾਦਗਾਰੀ ਦਿਵਸ: ਪ੍ਰਧਾਨ ਮੰਤਰੀ ਮੋਦੀ ਅਤੇ ਸ਼ਾਹ ਨੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ
ਹਰ ਸਾਲ 21 ਅਕਤੂਬਰ ਨੂੰ ਪੁਲਿਸ ਯਾਦਗਾਰੀ ਦਿਵਸ ਪੂਰੇ ਦੇਸ਼ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੁਲਿਸ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਸਾਡੇ ਪੁਲਿਸ ਕਰਮਚਾਰੀ ਕੋਵਿਡ-19 ਦੇ ਹੱਲ ਲਈ ਕਾਨੂੰਨ ਵਿਵਸਥਾ ਅਤੇ ਬਿਪਤਾ ਪ੍ਰਬੰਧਨ ਸਹਾਇਤਾ ਲਈ ਭਿਆਨਕ ਅਪਰਾਧਾਂ ਨੂੰ ਸੁਲਝਾਉਣ ਦੇ ਲਈ ਬਿਨਾਂ ਕਿਸੇ ਝਿਜਕ ਤੋਂ ਆਪਣੀ ਪੂਰੀ ਵਾਹ ਲਾ ਦਿੰਦੇ ਹਨ। ਸਾਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਨਾਗਰਿਕਾਂ ਦੀ ਸਹਾਇਤਾ ਲਈ ਤਿਆਰੀ ‘ਤੇ ਮਾਣ ਹੈ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਲਖਨਊ ਵਿੱਚ ਪੁਲਿਸ ਲਾਈਨ ਵਿਖੇ ਕਰਵਾਈ ਗਈ ਪੁਲਿਸ ਯਾਦਗਾਰੀ ਦਿਵਸ ਪਰੇਡ ਵਿੱਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਅਪਰਾਧ ਅਤੇ ਅਪਰਾਧੀਆਂ ਪ੍ਰਤੀ ਜ਼ੀਰੋ ਟੋਲਰੈਂਸ ਦੀ ਨੀਤੀ ਹੈ। ਨਤੀਜੇ ਵਜੋਂ, 20 ਮਾਰਚ 2017 ਤੋਂ 5 ਅਕਤੂਬਰ 2020 ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਿਆਨਕ ਅਪਰਾਧੀਆਂ ਖਿਲਾਫ਼ ਕਾਰਵਾਈ ਦੌਰਾਨ 125 ਅਪਰਾਧੀ ਮਾਰੇ ਗਏ ਅਤੇ 2,607 ਜ਼ਖ਼ਮੀ ਹੋਏ ਹਨ।