ਕੋਲਕਾਤਾ: ਪੱਛਮੀ ਬੰਗਾਲ ਵਿੱਚ 'ਅਮਫਾਨ' ਤੂਫਾਨ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੰਗਾਲ ਵਿੱਚ ਹਨ। ਹਵਾਈ ਸਰਵੇਖਣ ਫੇਰੀ ਦੌਰਾਨ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ, ਬਾਬੁਲ ਸੁਪ੍ਰੀਯੋ, ਪ੍ਰਤਾਪ ਚੰਦਰ ਸਾਰੰਗੀ ਅਤੇ ਦੇਬਸ਼੍ਰੀ ਚੌਧਰੀ ਵੀ ਪ੍ਰਧਾਨ ਮੰਤਰੀ ਮੋਦੀ ਨਾਲ ਮੌਜੂਦ ਹਨ।
ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੱਸਿਆ ਕਿ ਚੱਕਰਵਾਤ ਅਮਫਾਨ ਤੋਂ ਪੱਛਮੀ ਬੰਗਾਲ ਦਾ 60% ਹਿੱਸਾ ਪ੍ਰਭਾਵਿਤ ਹੋਇਆ ਹੈ ਅਤੇ 80 ਮੌਤਾਂ ਹੋ ਗਈਆਂ ਹਨ। ਜਾਣਕਾਰੀ ਅਨੁਸਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਵਾਈ ਸਰਵੇਖਣ ਤੋਂ ਬਾਅਦ ਦੋਵਾਂ ਰਾਜਾਂ ਦੀ ਸਮੀਖਿਆ ਬੈਠਕਾਂ ਵਿੱਚ ਹਿੱਸਾ ਲੈਣਗੇ ਜਿਸ ਵਿੱਚ ਰਾਹਤ ਅਤੇ ਮੁੜ ਵਸੇਬੇ ਦੇ ਕਦਮਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣਗੇ।