ਨਵੀਂ ਦਿੱਲੀ: ਦੇਸ਼ ਭਰ ਵਿੱਚ 74ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਜਿਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹੋਰ ਕਈ ਦਿਗੱਜ ਸਿਆਸੀ ਆਗੂਆਂ ਨੇ ਵਧਾਈ ਦਿੱਤੀ। ਉੱਥੇ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ 74ਵੇਂ ਆਜ਼ਾਦੀ ਦਿਹਾੜੇ ਦੀ ਪੂਰਬ ਸ਼ਾਮ 'ਤੇ ਦੇਸ਼ ਦੇ ਨਾਂਅ ਸੰਬੋਧਨ ਕੀਤਾ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਜ਼ਾਦੀ ਦਿਹਾੜੇ ਦੀਆਂ ਦਿੱਤੀਆਂ ਮੁਬਾਰਕਾਂ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਜ਼ਾਦੀ ਦਿਹਾੜੇ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।
ਰੱਖਿਆ ਮੰਤਰੀ ਨੇ ਰਾਜਨਾਥ ਸਿੰਘ ਨੇ ਵੀ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ ਤੇ ਆਪਣੀ ਰਿਹਾਇਸ਼ 'ਤੇ ਤਿਰੰਗਾ ਲਹਿਰਾਇਆ।
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਆਜ਼ਾਦੀ ਦਿਹਾੜੇ ਦੀਆਂ ਦਿੱਤੀਆਂ ਮੁਬਾਰਕਾਂ।
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਵਾਸੀਆਂ ਨੂੰ ਸੁਤੰਤਰਤਾ ਦਿਹਾੜੇ ਨੂੰ ਵਧਾਈ ਦਿੱਤੀ।
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੇ ਆਜ਼ਾਦੀ ਦਿਹਾੜੇ ਮੌਕੇ ਇਕ ਦਿਨ ਪਹਿਲਾਂ ਟਵੀਟ ਵਿੱਚ ਕਿਹਾ, "ਮੇਰੇ ਬਹੁਤ ਚੰਗੇ ਦੋਸਤ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਤੁਲਯ ਭਾਰਤ ਨੂੰ ਆਜ਼ਾਦੀ ਦਿਹਾੜੇ ਦੀਆਂ ਬਹੁਤ-ਬਹੁਤ ਮੁਬਾਰਕਾਂ ਜਿਹਨਾਂ ਨੇ ਅਵਿਸ਼ਵਾਸੀ ਭਾਰਤ ਦੇ ਸਾਰੇ ਲੋਕਾਂ ਨੂੰ ਖੁਸ਼ ਕੀਤਾ।"