ਨਵੀਂ ਦਿੱਲੀ: ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ 23 ਮਾਰਚ 1931 ਨੂੰ ਫਾਂਸੀ ਦੇ ਦਿੱਤੀ ਗਈ ਸੀ। ਦੇਸ਼ ਭਰ ਵਿੱਚ ਇਨ੍ਹਾਂ ਸ਼ਹੀਦਾਂ ਨੂੰ ਯਾਦ ਕੀਤਾ ਜਾ ਰਿਹਾ ਹੈ। ਸਿਆਸੀ ਆਗੂਆਂ ਨੇ ਟਵੀਟ ਰਾਹੀਂ ਦੇਸ਼ ਲਈ ਕੁਰਬਾਨੀ ਦੇਣ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵਿਟਰ ਅਕਾਊਂਟ ਰਾਹੀਂ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਹੈ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸ਼ਹੀਦਾਂ ਨੂੰ 2 ਸਤਰਾਂ ਲਿਖ ਕੇ ਯਾਦ ਕਰਦਿਆਂ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ, "ਅਸੀਂ ਵੀ ਜੀਅ ਸਕਦੇ ਸੀ ਚੁੱਪ ਰਹਿ ਕੇ, ਸਾਨੂੰ ਵੀ ਮਾਤਾ-ਪਿਤਾ ਨੇ ਪਾਲਿਆ ਸੀ ਦੁੱਖ ਸਹਿ ਕੇ।"
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਸ਼ਹੀਦਾਂ ਨੂੰ ਯਾਦ ਕਰਦਿਆਂ ਟਵੀਟ ਰਾਹੀਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।