ਨਵੀਂ ਦਿੱਲੀ: ਸੁਪਰੀਮ ਕੋਰਟ ਸ਼ਨੀਵਾਰ ਨੂੰ ਇਤਿਹਾਸਕ ਅਯੁੱਧਿਆ ਵਿਵਾਦ 'ਤੇ ਆਪਣਾ ਫੈਸਲਾ ਸੁਣਾਵੇਗੀ। ਅਦਾਲਤ ਦੀ ਵੈਬਸਾਈਟ 'ਤੇ ਇਕ ਨੋਟਿਸ ਰਾਹੀਂ ਸ਼ੁੱਕਰਵਾਰ ਸ਼ਾਮ ਨੂੰ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ CJI ਰੰਜਨ ਗੋਗੋਈ ਦੀ ਅਗਵਾਈ ਵਾਲੀ ਬੈਂਚ ਸ਼ਨੀਵਾਰ ਸਵੇਰੇ 10.30 ਵਜੇ ਫ਼ੈਸਲਾ ਸੁਣਾਵੇਗੀ। 5 ਜੱਜਾਂ ਦੇ ਬੈਂਚ ਨੇ 16 ਅਕਤੂਬਰ ਨੂੰ ਸੁਣਵਾਈ ਪੂਰੀ ਕੀਤੀ ਸੀ।
ਅਯੁੱਧਿਆ ਫ਼ੈਸਲੇ ਤੋਂ ਪਹਿਲਾਂ PM ਮੋਦੀ ਲੋਕਾਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਕੀਤੀ ਅਪੀਲ
ਰਾਜਨੀਤਿਕ ਤੌਰ 'ਤੇ ਅਤਿ ਸੰਵੇਦਨਸ਼ੀਲ ਮਾਮਲੇ 'ਤੇ ਫੈਸਲੇ ਤੋਂ ਪਹਿਲਾਂ ਪੀਐੱਮ ਮੋਦੀ ਨੇ ਵੀ ਟਵੀਟ ਕਰਕੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।
ਰਾਜਨੀਤਿਕ ਤੌਰ 'ਤੇ ਅਤਿ ਸੰਵੇਦਨਸ਼ੀਲ ਮਾਮਲੇ' ਤੇ ਫੈਸਲੇ ਤੋਂ ਪਹਿਲਾਂ ਪੀਐਮ ਮੋਦੀ ਨੇ ਟਵੀਟ ਵੀ ਕੀਤਾ ਸੀ। ਪੀਐਮ ਮੋਦੀ ਨੇ ਆਪਣੇ ਟਵਿੱਟਰ ਅਕਾਊਂਟ ਰਾਹੀਂ ਇਕ ਤੋਂ ਬਾਅਦ ਇਕ ਟਵੀਟ ਕੀਤੇ ਤੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।
ਪੀਐਮ ਮੋਦੀ ਨੇ ਲਿਖਿਆ ਕਿ ਸੁਪਰੀਮ ਕੋਰਟ ਦਾ ਫੈਸਲਾ ਕੱਲ੍ਹ ਅਯੁੱਧਿਆ 'ਤੇ ਆ ਰਿਹਾ ਹੈ। ਪਿਛਲੇ ਕੁਝ ਮਹੀਨਿਆਂ ਤੋਂ ਇਸ ਮਾਮਲੇ ਦੀ ਸੁਪਰੀਮ ਕੋਰਟ ਵਿਚ ਨਿਰੰਤਰ ਸੁਣਵਾਈ ਹੋ ਰਹੀ ਸੀ, ਪੂਰਾ ਦੇਸ਼ ਬੇਸਬਰੀ ਨਾਲ ਵੇਖ ਰਿਹਾ ਸੀ। ਇਸ ਅਰਸੇ ਦੌਰਾਨ ਸਮਾਜ ਦੇ ਸਾਰੇ ਵਰਗਾਂ ਵੱਲੋਂ ਸਦਭਾਵਨਾ ਦਾ ਮਾਹੌਲ ਬਣਾਏ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ।