ਨਵੀਂ ਦਿੱਲੀ: ਆਲ ਇੰਡੀਆ ਮਜਲਿਸ-ਏ-ਇਤਹਾਦੁਲ ਮੁਸਲੀਮੀਨ (ਏਆਈਐਮਆਈਐਮ) ਦੇ ਪ੍ਰਧਾਨ ਅਸਦੁਦੀਨ ਓਵੈਸੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਯੁੱਧਿਆ ਦੀ ਪ੍ਰਸਤਾਵਿਤ ਯਾਤਰਾ ਦਾ ਵਿਰੋਧ ਕੀਤਾ ਹੈ।
ਓਵੈਸੀ ਨੇ ਕਿਹਾ ਹੈ ਕਿ ਅਯੁੱਧਿਆ ਵਿੱਚ ਭੂਮੀ ਪੂਜਨ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਵਜੋਂ ਨਰਿੰਦਰ ਮੋਦੀ ਦੀ ਸ਼ਮੂਲੀਅਤ ਉਨ੍ਹਾਂ ਦੀ ਸੰਵਿਧਾਨਕ ਸਹੁੰ ਦੀ ਉਲੰਘਣਾ ਹੋਵੇਗੀ। ਓਵੈਸੀ ਨੇ ਅੱਗੇ ਕਿਹਾ ਕਿ ਧਰਮ ਨਿਰਪੱਖਤਾ ਸੰਵਿਧਾਨ ਦੇ ਮੁੱਢਲੇ ਢਾਂਚੇ ਦਾ ਹਿੱਸਾ ਹੈ।