ਨਵੀਂ ਦਿੱਲੀ: ਦੁਨੀਆ ਭਰ 'ਚ ਕੋਰੋਨਾ ਵਾਇਰਸ ਦੇ ਫੈਲਣ ਤੋਂ ਬਾਅਦ ਕੌਮਾਂਤਰੀ ਪੱਧਰ ਉੱਤੇ ਹੋਣ ਵਾਲੇ ਕਈ ਸਮਾਗਮ ਰੱਦ ਹੋ ਗਏ ਹਨ। ਇਸ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬੰਗਲਾਦੇਸ਼ ਦੌਰਾ ਵੀ ਰੱਦ ਹੋ ਗਿਆ ਹੈ।
ਦਰਅਸਲ, ਬੰਗਲਾਦੇਸ਼ ਵਿੱਚ ਸ਼ੇਖ ਮੁਜੀਬੁਰ ਰਹਿਮਾਨ ਦੀ ਜੰਯਤੀ 'ਤੇ ਸ਼ਤਾਬਦੀ ਸਮਾਗਮ ਦਾ ਆਯੋਜਨ ਕੀਤਾ ਗਿਆ ਸੀ। ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆਉਂਣ ਤੋਂ ਬਾਅਦ ਇਸ ਸਮਾਗਮ ਨੂੰ ਰੱਦ ਕਰ ਦਿੱਤਾ ਗਿਆ। ਪੀਐਮ ਮੋਦੀ ਇਸ ਸਮਾਗਮ 'ਚ ਮੁੱਖ ਵਕਤਾ ਵਜੋਂ ਸ਼ਾਮਲ ਹੋਣ ਵਾਲੇ ਸਨ, ਪਰ ਹੁਣ ਪ੍ਰਧਾਨ ਮੰਤਰੀ ਮੋਦੀ ਢਾਕਾ ਨਹੀਂ ਜਾਣਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ 16 ਤੋਂ 18 ਮਾਰਚ ਤੱਕ ਬੰਗਲਾਦੇਸ਼ ਦਾ ਦੌਰਾ ਕਰਨ ਵਾਲੇ ਸਨ। ਇਸ ਸਮੇਂ ਦੌਰਾਨ ਪ੍ਰਧਾਨ ਮੰਤਰੀ ਮੋਦੀ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵਿਚਾਲੇ ਕਈ ਦੁਵੱਲੇ ਮੁੱਦਿਆਂ 'ਤੇ ਵਿਚਾਰ ਵਟਾਂਦਰੇ ਦੀ ਉਮੀਦ ਕੀਤੀ ਗਈ ਸੀ।
ਦੱਸਣਯੋਗ ਹੈ ਕਿ ਸ਼ੇਖ ਮੁਜੀਬੁਰ ਰਹਿਮਾਨ ਨੂੰ "ਫਾਦਰ ਆਫ਼ ਬੰਗਲਾਦੇਸ਼" ਵੀ ਕਿਹਾ ਜਾਂਦਾ ਹੈ। ਸੈਲੀਬ੍ਰੇਸ਼ਨ ਕੌਮ ਦੇ ਪ੍ਰਧਾਨ ਕਮਲ ਅਬਦੁੱਲ ਚੌਧਰੀ ਨੇ ਹਸੀਨਾ ਸਰਕਾਰ ਦੇ ਫੈਸਲੇ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਚੌਧਰੀ ਨੇ ਕਿਹਾ ਕਿ 17 ਮਾਰਚ ਨੂੰ ਹੋਣ ਵਾਲੇ ਨੈਸ਼ਨਲ ਪਰੇਡ ਗਰਾਉਂਡ ਦਾ ਮੁੱਖ ਸਮਾਗਮ ਕੋਰੋਨਾ ਵਾਇਰਸ ਕਾਰਨ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਨੂੰ ਮੁੜ ਤੋਂ ਨਵਾਂ ਰੂਪ ਦੇ ਕੇ ਡੀਜ਼ਾਇਨ ਕੀਤਾ ਗਿਆ ਹੈ।