ਵਾਰਾਣਸੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਵਾਰਾਣਸੀ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਤੋਂ ਪੈਰੀ ਹੱਥ ਲਾ ਕੇ ਆਸ਼ੀਰਵਾਦ ਲਿਆ।
PM ਮੋਦੀ ਨੇ ਬਾਦਲ ਦੇ ਪੈਰੀ ਹੱਥ ਲਾ ਕੇ ਲਿਆ ਆਸ਼ੀਰਵਾਦ - PM Modi
ਦੇਸ਼ ਵਿੱਚ ਲੋਕ ਸਭਾ ਚੋਣਾਂ 2019 ਦਾ ਦੌਰ ਚੱਲ ਰਿਹਾ ਹੈ, ਤੇ ਨਾਲ ਹੀ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਇਸ ਦੌਰਾਨ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਆਪਣੇ ਹਲਕਿਆਂ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਰਹੇ ਹਨ।
ਦੱਸ ਦੇਈਏ ਕਿ ਵਾਰਾਣਸੀ 'ਚ ਸੱਤਵੇਂ ਗੇੜ 'ਚ 19 ਮਈ ਨੂੰ ਵੋਟਿੰਗ ਹੋਵੇਗੀ। ਇੱਥੋ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਰੀਕ 29 ਅਪ੍ਰੈਲ ਹੈ।
ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਵਾਰਾਣਸੀ ਲੋਕ ਸਭਾ ਸੀਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਕਾਂਗਰਸ ਨੇ ਆਪਣੇ ਪੁਰਾਣੇ ਉਮੀਦਵਾਰ ਅਜੇ ਰਾਏ ਨੂੰ ਮੈਦਾਨ ਵਿਚ ਉਤਾਰਿਆ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨਾਂ ਤੋਂ ਮੀਡੀਆ 'ਚ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਪ੍ਰਿਅੰਕਾ ਗਾਂਧੀ ਵਾਰਾਣਸੀ ਤੋਂ ਚੋਣ ਲੜੇਗੀ ਤੇ ਮੋਦੀ ਨਾਲ ਸਖ਼ਤ ਮੁਕਾਬਲਾ ਕਰੇਗੀ। ਇਸ ਤੋਂ ਬਾਅਦ ਰਾਏ ਦੇ ਉਮੀਦਵਾਰ ਐਲਾਨਣ ਮਗਰੋਂ ਸਾਰੀਆਂ ਅਟਕਲਾਂ ‘ਤੇ ਵਿਰਾਮ ਲੱਗ ਗਿਆ ਹੈ।