ਨਵੀਂ ਦਿੱਲੀ: ਖੇਤੀ ਆਰਡੀਨੈਂਸ ਹੁਣ ਲੋਕ ਸਭਾ ਤੋਂ ਬਾਅਦ ਰਾਜ ਸਭਾ ਵਿੱਚ ਵੀ ਪਾਸ ਹੋ ਗਿਆ ਹੈ ਅਤੇ ਇਸ ਦੇ ਕਾਨੂੰਨ ਬਣਨ ਵਿੱਚ ਹੁਣ ਰਾਸ਼ਟਰਪਤੀ ਦੇ ਹਸਤਾਖ਼ਰ ਦੀ ਦੇਰੀ ਹੈ। ਆਰਡੀਨੈਂਸਾਂ ਦੇ ਦੋਵਾਂ ਸਦਨਾਂ ਵਿੱਚ ਪਾਸ ਹੋਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਸਾਨਾਂ ਨੂੰ ਵਧਾਈ ਦਿੱਤੀ ਹੈ।
ਦੱਸ ਦਈਏ ਕਿ ਮੋਦੀ ਨੇ ਪੰਜਾਬੀ ਵਿੱਚ ਟਵੀਟ ਕਰ ਕਿਸਾਨਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਆਪਣੇ ਪਹਿਲੇ ਟਵੀਟ ਵਿੱਚ ਲਿਖਿਆ, "ਭਾਰਤ ਦੇ ਖੇਤੀਬਾੜੀ ਇਤਿਹਾਸ ਵਿੱਚ ਅੱਜ ਵੱਡਾ ਦਿਨ ਹੈ। ਸੰਸਦ ਵਿੱਚ ਅਹਿਮ ਬਿਲਾਂ ਦੇ ਪਾਸ ਹੋਣ 'ਤੇ ਸਾਡੇ ਮਿਹਨਤੀ ਕਿਸਾਨਾਂ ਨੂੰ ਵਧਾਈਆਂ। ਇਹ ਨਾ ਕੇਵਲ ਖੇਤੀਬਾੜੀ ਖੇਤਰ ਵਿੱਚ ਮੁਕੰਮਲ ਪਰਿਵਰਤਨ ਲਿਆਉਣਗੇ ਬਲਕਿ ਇਨ੍ਹਾਂ ਨਾਲ ਕਰੋੜਾਂ ਕਿਸਾਨ ਸਸ਼ਕਤ ਵੀ ਹੋਣਗੇ।"
ਉਨ੍ਹਾਂ ਨੇ ਆਪਣੇ ਦੂਜੇ ਟਵੀਟ ਵਿੱਚ ਲਿਖਿਆ,"ਦਹਾਕਿਆਂ ਤੱਕ ਸਾਡੇ ਕਿਸਾਨ ਕਈ ਤਰ੍ਹਾਂ ਦੇ ਬੰਧਨਾਂ ਵਿੱਚ ਜਕੜੇ ਹੋਏ ਸਨ ਤੇ ਉਨ੍ਹਾਂ ਨੂੰ ਵਿਚੋਲਿਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸੰਸਦ ਵਿੱਚ ਪਾਸ ਹੋਏ ਬਿਲਾਂ ਨਾਲ ਕਿਸਾਨਾਂ ਨੂੰ ਇਨ੍ਹਾਂ ਸਭ ਤੋਂ ਆਜ਼ਾਦੀ ਮਿਲੀ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਯਤਨਾਂ ਨੂੰ ਬਲ ਮਿਲੇਗਾ ਤੇ ਉਨ੍ਹਾਂ ਦੀ ਸਮ੍ਰਿੱਧੀ ਸੁਨਿਸ਼ਚਿਤ ਹੋਵੇਗੀ।"
ਤੀਜੇ ਟਵੀਟ ਵਿੱਚ ਮੋਦੀ ਨੇ ਲਿਖਿਆ,"ਸਾਡੇ ਖੇਤੀਬਾੜੀ ਖੇਤਰ ਨੂੰ ਨਵੀਨਤਮ ਤਕਨੀਕ ਦੀ ਤਤਕਾਲ ਲੋੜ ਹੈ, ਕਿਉਂਕਿ ਇਸ ਨਾਲ ਮਿਹਨਤੀ ਕਿਸਾਨਾਂ ਨੂੰ ਮਦਦ ਮਿਲੇਗੀ। ਹੁਣ ਇਨ੍ਹਾਂ ਬਿਲਾਂ ਦੇ ਪਾਸ ਹੋਣ ਦੇ ਨਾਲ ਸਾਡੇ ਕਿਸਾਨਾਂ ਦੀ ਪਹੁੰਚ ਭਵਿੱਖ ਦੀ ਟੈਕਨੋਲੋਜੀ ਤੱਕ ਅਸਾਨ ਹੋਵੇਗੀ। ਇਸ ਨਾਲ ਨਾ ਕੇਵਲ ਉਪਜ ਵਧੇਗੀ, ਬਲਕਿ ਬਿਹਤਰ ਨਤੀਜੇ ਸਾਹਮਣੇ ਆਉਣਗੇ। ਇਹ ਇੱਕ ਸੁਆਗਤਯੋਗ ਕਦਮ ਹੈ।"
ਕਿਸਾਨਾਂ ਨੂੰ ਸਰਕਾਰੀ ਖ਼ਰੀਦ ਅਤੇ ਐਮਐਸਪੀ ਦਾ ਭਰੋਸਾ ਦਵਾਉਂਦੇ ਹੋਏ ਮੋਦੀ ਨੇ ਆਪਣੇ ਚੌਥੇ ਟਵੀਟ ਵਿੱਚ ਲਿਖਿਆ,"ਮੈਂ ਪਹਿਲਾਂ ਵੀ ਕਿਹਾ ਸੀ ਤੇ ਇੱਕ ਵਾਰ ਫਿਰ ਕਹਿੰਦਾ ਹਾਂ: ਐੱਮਐੱਸਪੀ (MSP) ਦੀ ਵਿਵਸਥਾ ਜਾਰੀ ਰਹੇਗੀ। ਸਰਕਾਰੀ ਖ਼ਰੀਦ ਜਾਰੀ ਰਹੇਗੀ। ਅਸੀਂ ਇੱਥੇ ਕਿਸਾਨਾਂ ਦੀ ਸੇਵਾ ਲਈ ਹਾਂ। ਅਸੀਂ ਕਿਸਾਨਾਂ ਦੀ ਮਦਦ ਦੇ ਲਈ ਹਰ ਸੰਭਵ ਯਤਨ ਕਰਾਂਗੇ ਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਜੀਵਨ ਸੁਨਿਸ਼ਚਿਤ ਕਰਾਂਗੇ।"
ਕਿਉਂ ਕੀਤੇ ਗਏ ਪੰਜਾਬੀ 'ਚ ਟਵੀਟ?