ਨਵੀਂ ਦਿੱਲੀ: ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਬੁੱਧਵਾਰ ਨੂੰ 68 ਵਰ੍ਹਿਆਂ ਦੇ ਹੋ ਗਏ ਹਨ। ਰਾਜਨਾਥ ਸਿੰਘ ਦਾ ਜਨਮ 10 ਜੁਲਾਈ 1951 ਨੂੰ ਉੱਤਰ ਪ੍ਰਦੇਸ਼ ਦੇ ਚਾਂਦੌਲੀ ਜ਼ਿਲ੍ਹੇ ਦੇ ਭਬੌਰਾ ਪਿੰਡ ਦੇ ਇੱਕ ਕਿਸਾਨ ਪਰਿਵਾਰ ਵਿੱਚ ਹੋਇਆ ਸੀ। ਰਾਜਨਾਥ ਸਿੰਘ 2000 ਤੋਂ 2002 ਤੱਕ ਯੂਪੀ ਦੇ ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਹਨ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲੀ ਕੈਬਿਨੇਟ 'ਚ ਰਾਜਨਾਥ ਸਿੰਘ ਨੂੰ ਗ੍ਰਹਿ ਮੰਤਰੀ ਦਾ ਅਹੁਦਾ ਦਿੱਤਾ ਗਿਆ ਸੀ।
ਬੁੱਧਵਾਰ ਸਵੇਰ ਤੋਂ ਹੀ ਦੇਸ਼ ਦੇ ਕੋਨੇ-ਕੋਨੇ ਤੋਂ ਉਨ੍ਹਾਂ ਨੂੰ ਵਧਾਈਆਂ ਮਿਲ ਰਹੀਆਂ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਮੌਕੇ ਰਾਜਨਾਥ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਮੋਦੀ ਨੇ ਕਿਹਾ ਕਿ ਉਹ ਰੱਖਿਆ ਮੰਤਰੀ ਵਜੋਂ ਦੇਸ਼ ਦੀ ਫ਼ੌਜ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਨ। ਮੋਦੀ ਨੇ ਰਾਜਨਾਥ ਸਿੰਘ ਦੀ ਲੰਮੀ ਉਮਰ ਤੇ ਸਿਹਤਮੰਦ ਜੀਵਨ ਦੀ ਕਾਮਨਾ ਕੀਤੀ ਹੈ।