ਨਵੀਂ ਦਿੱਲੀ: ਊਧਵ ਠਾਕਰੇ ਦੇ ਮਾਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਬਨਣ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਟਵੀਟ ਕਰ ਉਧਵ ਠਾਕਰੇ ਨੂੰ ਵਧਾਈ ਦਿੱਤੀ ਹੈ। ਮੋਦੀ ਨੇ ਟਵੀਟ ਕਰ ਲਿਖਿਆ, "ਊਧਵ ਠਾਕਰੇ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਲਈ ਵਧਾਈ। ਮੈਨੂੰ ਭਰੋਸਾ ਹੈ ਕਿ ਉਹ ਪੂਰੀ ਮਿਹਨਤ ਨਾਲ ਮਾਹਾਰਾਸ਼ਟਰ ਦੇ ਸੁਨਹਿਰੀ ਭਵਿੱਖ ਲਈ ਕੰਮ ਕਰਣਗੇ।"
ਜ਼ਿਕਰਯੋਗ ਹੈ ਕਿ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਮੁੰਬਈ ਦੇ ਇਤਿਹਾਸਿਕ ਸ਼ਿਵਾ ਜੀ ਪਾਰਕ 'ਚ ਅੱਜ ਮਾਹਾਰਾਸ਼ਟਰ ਦੇ ਮੁੱਖ ਮੰਤਰੀ ਵੱਜੋਂ ਸਹੁੰ ਚੁੱਕੀ ਹੈ। ਊਧਵ ਠਾਕਰੇ, ਠਾਕਰੇ ਪਰਿਵਾਰ 'ਚੋਂ ਮੁੱਖ ਮੰਤਰੀ ਬਣਨ ਵਾਲੇ ਪਹਿਲੇ ਮੈਂਬਰ ਹਨ।