ਨਵੀਂ ਦਿੱਲੀ:ਦੇਸ਼ 'ਚ ਕਮਜ਼ੋਰ ਆਰਥਿਕਤਾ ਤੇ ਵਧਦੀ ਹੋਈ ਬੇਰੁਜ਼ਗਾਰੀ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡੇ ਪੱਧਰ 'ਤੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦੋ ਕੈਬਿਨੇਟ ਕਮੇਟੀਆਂ ਬਣਾਉਣ ਦਾ ਫੈਸਲਾ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਬਣਾਈ ਗਈ ਪੰਜ ਮੈਂਬਰੀ 'ਕੈਬਿਨੇਟ ਕਮੇਟੀ ਆਨ ਇਨਵੈਸਟਮੈਂਟ ਐਂਡ ਗਰੋਥ' ਆਰਥਿਕਤਾ ਨੂੰ ਮੁੜ ਪਟੜੀ 'ਤੇ ਲਿਆਉਣ ਲਈ ਵਿਕਲਪਾਂ 'ਤੇ ਵਿਚਾਰ ਕਰੇਗੀ। ਇਸ ਤੋਂ ਇਲਾਵਾ ਇਹ ਕੈਬਿਨੇਟ ਕਮੇਟੀ ਆਰਥਿਕਤਾ 'ਚ ਜਨਤਕ ਅਤੇ ਪ੍ਰਾਈਵੇਟ ਨਿਵੇਸ਼ ਵਧਾਉਣ ਲਈ ਲੋੜੀਂਦੇ ਵਿਕਲਪਾਂ 'ਤੇ ਵਿਚਾਰ ਕਰੇਗੀ। ਇਸ ਕਮੇਟੀ ਦੇ ਮੈਂਬਰਾਂ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ,ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸ਼ਾਮਲ ਹਨ।