ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕਰਨਗੇ। ਇਸ ਦੌਰਾਨ ਉਹ ਕੋਰੋਨਾ ਵਾਇਰਸ ਦੀ ਮਹਾਮਾਰੀ ਬਾਰੇ ਵਿਚਾਰ ਵਟਾਂਦਰਾ ਕਰਨ ਦੇ ਨਾਲ-ਨਾਲ ਇਸ ਵਾਇਰਸ ਨਾਲ ਨਜਿੱਠਣ ਲਈ ਸੂਬਿਆਂ ਵੱਲੋਂ ਕੀਤੇ ਜਾ ਰਹੇ ਉਪਾਅ ਬਾਰੇ ਵੀ ਚਰਚਾ ਕਰਨਗੇ।
ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਵੀ ਦੱਸਿਆ ਜਾਵੇਗਾ। ਦੱਸ ਦਈਏ ਕਿ ਪੀਐਮ ਮੋਦੀ ਹੁਣ ਤੱਕ ਕਈ ਵਰਗਾਂ ਦੇ ਲੋਕਾਂ ਨਾਲ ਕੋਰੋਨਾ ਸੰਕਟ ਬਾਰੇ ਗੱਲਬਾਤ ਕਰ ਚੁੱਕੇ ਹਨ।
ਕੋਰੋਨਾ ਵਾਇਰਸ 'ਤੇ ਹੋਣ ਵਾਲੀ ਪ੍ਰਧਾਨ ਮੰਤਰੀ ਤੇ ਮੁੰਖ ਮੰਤਰੀਆਂ ਵਿਚਾਲੇ ਅੱਜ ਇਹ ਦੂਜੀ ਗੱਲਬਾਤ ਹੋਵੇਗੀ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ ਰੋਗਾਂ ਨਾਲ ਲੜਨ ਦੀ ਤਾਕਤ (ਇਮਿਊਨਿਟੀ) ਵਧਾਉਣ ਦੇ ਨੁਕਤੇ ਦਿੱਤੇ ਸਨ। ਉਨ੍ਹਾਂ ਨੇ ਆਪਣੇ ਟਵੀਟ ’ਚ ਲਿਖਿਆ ਸੀ ਕਿ, ‘ਆਯੁਸ਼ ਮੰਤਰਾਲੇ ਨੇ ਬਿਹਤਰ ਸਿਹਤ ਤੇ ਇਮਿਊਨਿਟੀ ਲਈ ਕੁਝ ਹਦਾਇਤਾਂ ਜਾਰੀ ਕੀਤੀਆਂ ਹਨ। ਇਹ ਅਜਿਹੇ ਉਪਾਅ ਹਨ, ਜੋ ਆਸਾਨੀ ਨਾਲ ਕੀਤੇ ਜਾ ਸਕਦੇ ਹਨ।
ਉਨ੍ਹਾਂ ਨੇ ਲੋਕਾਂ ਨੂੰ ਆਪਣੇ ਜੀਵਨ ਵਿੱਚ ਅਜਿਹੀਆਂ ਆਦਤਾਂ ਨੂੰ ਹਿੱਸਾ ਬਣਾਉਣ, ਨਾਲ ਹੀ ਦੂਜਿਆਂ ਨਾਲ ਵੀ ਸਾਂਝਾ ਕਰਨ ਦੀ ਅਪੀਲ ਵੀ ਕੀਤੀ।
ਇਹ ਵੀ ਪੜ੍ਹੋ: ਕੋਵਿਡ-19: ਹਰਿਆਣਾ 'ਚ ਹੋਈ 67 ਸਾਲਾ ਵਿਅਕਤੀ ਦੀ ਮੌਤ