ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਨਿੱਚਰਵਾਰ ਨੂੰ ਸੰਯੁਕਤ ਰਾਸ਼ਟਰ ਮਹਾਂਸਭਾ ਦੇ 75ਵੇਂ ਸੈਸ਼ਨ ਨੂੰ ਆਨਲਾਈਨ ਸੰਬੋਧਨ ਕਰਨਗੇ। ਅਧਿਕਾਰਕ ਸੂਤਰਾਂ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।
ਕੋਰੋਨਾ ਮਹਾਂਮਾਰੀ ਦੇ ਕਾਰਨ ਸੰਯੁਕਤ ਰਾਸ਼ਟਰ ਮਹਾਂਸਭਾ ਦਾ ਆਨਲਾਈਨ ਆਯੋਜਨ ਕੀਤਾ ਜਾ ਰਿਹਾ ਹੈ। ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਦਾ ਪਹਿਲਾਂ ਹੀ ਰਿਕਾਰਡ ਕੀਤਾ ਜਾ ਚੁੱਕਿਆ ਇਹ ਸੰਬੋਧਨ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਮਹਾਂਸਭਾ ਹਾਲ ਵਿੱਚ ਸਥਾਨਕ ਸਮੇਂ ਮੁਤਾਬਕ ਹੋਵੇਗਾ।
ਸੂਤਰਾਂ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਮਹਾਂਸਭਾ ਦੇ ਚੱਲ ਰਹੇ 75ਵੇਂ ਸੈਸ਼ਨ ਦੌਰਾਨ, ਭਾਰਤ ਦੀ ਤਰਜੀਹ ਅੱਤਵਾਦ ਵਿਰੁੱਧ ਵਿਸ਼ਵਵਿਆਪੀ ਕਾਰਵਾਈ ਨੂੰ ਹੋਰ ਮਜ਼ਬੂਤ ਕਰਨ 'ਤੇ ਜ਼ੋਰ ਦੇਣਾ ਹੋਵੇਗੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਯੂਐਨਜੀਸੀ ਵਿਚ ਇਮਰਾਨ ਖਾਨ ਨੇ ਵੀ ਆਪਣੇ ਸੰਬੋਧਨ ਵਿਚ ਭਾਰਤ ਬਾਰੇ ਟਿੱਪਣੀ ਕੀਤੀ ਸੀ। ਕਸ਼ਮੀਰ ਦਾ ਮੁੱਦਾ ਚੁੱਕਦਿਆਂ ਖਾਨ ਨੇ ਪੀਐਮ ਮੋਦੀ 'ਤੇ ਵੀ ਟਿੱਪਣੀ ਕੀਤੀ।
ਤੁਹਾਨੂੰ ਦੱਸ ਦੇਈਏ ਕਿ ਜਦੋਂ ਇਮਰਾਨ ਖਾਨ ਯੂਐਨਜੀਸੀ ਵਿਖੇ ਭਾਸ਼ਣ ਦੇ ਰਹੇ ਸੀ ਤਾਂ ਭਾਰਤੀ ਮਿਸ਼ਨ ਦੇ ਪਹਿਲੇ ਸੈਕਟਰੀ ਮਿਜਿਤੋ ਵਿਨੀਤੋ ਵਾਕਆਊਟ ਕਰ ਦਿੱਤਾ।