ਨਵੀਂ ਦਿੱਲੀ : ਰਮਜ਼ਾਨ ਦੇ ਪੱਵਿਤਰ ਮਹੀਨੇ ਦੀ ਸ਼ੁਰੂਆਤ ਹੋਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ।
ਰਮਜ਼ਾਨ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਵਧਾਈ
7 ਮਈ ਨੂੰ ਰਮਜ਼ਾਨ ਦਾ ਪੱਵਿਤਰ ਮਹੀਨਾ ਸ਼ੁਰੂ ਹੋ ਚੁੱਕਾ ਹੈ। ਦੇਸ਼ ਅਤੇ ਵਿਦੇਸ਼ਾਂ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਇਸ ਦਿਨ ਤੋਂ ਰੋਜ਼ੇ ਰੱਖਣ ਦੀ ਸ਼ੁਰੂਆਤ ਕਰਨਗੇ। ਰਮਜ਼ਾਨ ਦਾ ਪੱਵਿਤਰ ਮਹੀਨਾ ਸ਼ੁਰੂ ਹੋਣ ਦੇ ਮੌਕੇ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਦੇਸ਼ਵਾਸੀਆਂ ਨੂੰ ਵਧਾਈ ਦਿੱਤੀ ਹੈ।
ਰਮਜ਼ਾਨ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵੀਟ ਵਿੱਚ ਲਿੱਖਿਆ " ਰਮਜ਼ਾਨ ਮਹੀਨੇ ਦੀ ਸ਼ੁਰੂਆਤ ਉੱਤੇ ਸਾਰੇ ਦੇਸ਼ ਵਾਸੀਆਂ ਨੂੰ ਵਧਾਈ। ਇਹ ਪੱਵਿਤਰ ਮਹੀਨਾ ਸਾਡੇ ਸਮਾਜ ਵਿੱਚ ਸਦਭਾਵਨਾ ,ਖੁਸ਼਼ੀ ਅਤੇ ਭਾਈਚਾਰੇ ਦੀ ਭਾਵਨਾ ਵਿੱਚ ਵਾਧਾ ਕਰੇਗਾ । "
ਦੱਸਣਯੋਗ ਹੈ ਕਿ ਰਮਜ਼ਾਨ ਦਾ ਪਵਿੱਤਰ ਮਹੀਨਾ 7 ਮਈ ਤੋਂ ਸ਼ੁਰੂ ਹੋ ਗਿਆ ਹੈ। 30 ਦਿਨਾਂ ਤੱਕ ਰੋਜ਼ੇ ਰੱਖਣ ਤੋਂ ਬਾਅਦ ਸ਼ੱਵਵਾਲ ਦੀ ਪਹਿਲੀ ਤਾਰੀਖ਼ ਨੂੰ ਈਦ -ਓਲ-ਫਿਤਰ (ਈਦ ) ਦਾ ਤਿਉਹਾਰ ਮਨਾਇਆ ਜਾਵੇਗਾ।